ਪੜਚੋਲ ਕਰੋ

Farmers Protest: ਦਿੱਲੀ ਵੱਲ ਮੁੜ ਧਾਵਾ ਬੋਲਣਗੇ ਪੰਜਾਬ ਦੇ ਕਿਸਾਨ, ਜੰਡਿਆਲਾ ਗੁਰੂ ਰੈਲੀ 'ਚ ਕੀਤਾ ਐਲਾਨ

Punjab Farmers: ਕਿਸਾਨ ਲੀਡਰਾਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਕਰੀਬ 13 ਮਹੀਨੇ ਜਾਰੀ ਰਿਹਾ। ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਤਾਂ ਮੰਨ ਲਈ ਪਰ....

Amritsar News: ਪੰਜਾਬ ਦੇ ਕਿਸਾਨ ਮੁੜ ਦਿੱਲੀ ਵੱਲ ਧਾਵਾ ਬੋਲਣਗੇ। ਇਸ ਦੀ ਤਿਆਰੀ ਲਈ 18 ਕਿਸਾਨ ਜਥੇਬੰਦੀਆਂ ਤੇ ਯੂਨਾਈਟਿਡ ਕਿਸਾਨ ਮੋਰਚਾ ਦੀ ਸਾਂਝੀ ਰੈਲੀ ਅੰਮ੍ਰਿਤਸਰ ਵਿੱਚ ਕੀਤੀ ਗਈ। ਇਸ ਰੈਲੀ ਵਿੱਚ ਦਿੱਲੀ ਮੋਰਚੇ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਗਿਆ। ਜੰਡਿਆਲਾ ਗੁਰੂ ਕਿਸਾਨ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬੱਚੇ, ਬਜ਼ੁਰਗ ਤੇ ਔਰਤਾਂ ਪੁੱਜੇ। ਸਾਰਿਆਂ ਨੇ ਸਭ ਤੋਂ ਪਹਿਲਾਂ ਸ਼ਹੀਦ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ। ਇਸ ਉਪਰੰਤ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਗਈ। 

ਕਿਸਾਨ ਲੀਡਰਾਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਕਰੀਬ 13 ਮਹੀਨੇ ਜਾਰੀ ਰਿਹਾ। ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਤਾਂ ਮੰਨ ਲਈ ਪਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਸਮੇਤ ਹੋਰ ਕਈ ਮੰਗਾਂ ਲਟਕਾਈਆਂ ਰੱਖੀਆਂ। 

ਕਿਸਾਨ ਲੀਡਰਾਂ ਨੇ ਕਿਹਾ ਕਿ ਸਮਾਂ ਬੀਤਣ ਦੇ ਨਾਲ ਹੀ ਕਿਸਾਨਾਂ ਦੀਆਂ ਕਈ ਹੋਰ ਮੰਗਾਂ ਜੁੜ ਗਈਆਂ ਹਨ। ਇਸ ਕਾਰਨ ਇੱਕ ਵਾਰ ਫਿਰ ਕਿਸਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹੁਣ ਮੁੜ ਦਿੱਲੀ ਵੱਲ ਰੁਖ ਕਰਨਾ ਜ਼ਰੂਰੀ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਨੇ ਟਰੱਕ ਡਰਾਈਵਰਾਂ ਦੀ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। 

ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ (18 farmer organizations) ਵੱਲੋਂ ਦਿੱਲੀ (Delhi) ਵੱਲ ਕੂਚ ਕੀਤਾ ਜਾਏਗਾ। ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਲਈ ਅੱਜ ਜੰਡਿਆਲਾ ਗੁਰੂ ਵਿੱਚ ਕਿਸਾਨ ਰੈਲੀ ਕੀਤੀ ਗਈ ਤੇ 6 ਜਨਵਰੀ ਨੂੰ ਬਰਨਾਲਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਏਗੀ। 

ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਵੇਲੇ ਲਿਖਤੀ ਵਾਅਦਾ ਕੀਤਾ ਸੀ ਕਿ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇਗਾ, ਅੰਦੋਲਨ ਦੌਰਾਨ ਕਿਸਾਨਾਂ ’ਤੇ ਪਾਏ ਕੇਸ ਰੱਦ ਕੀਤੇ ਜਾਣਗੇ, ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ ਤੇ ਬਿਜਲੀ ਸੋਧ ਬਿੱਲ ਖ਼ਪਤਕਾਰਾਂ ਨਾਲ ਚਰਚਾ ਕਰੇ ਬਿਨਾਂ ਨਹੀਂ ਲਿਆਂਦਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
ਅੰਮ੍ਰਿਤਸਰ 'ਚ ਜਿੰਮ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਜਿੰਮ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget