ਪੜਚੋਲ ਕਰੋ

Chandigarh News: ਪੰਜਾਬ ਦੀ ਸ਼ਰਾਬ ਨੀਤੀ ਨੇ ਚੰਡੀਗੜ੍ਹੀਆਂ ਨੂੰ ਪਾਇਆ ਵਖਤ, 8ਵੀਂ ਵਾਰ ਵੀ ਨਹੀਂ ਲੱਭੇ ਠੇਕੇਦਾਰ

ਦੱਸ ਦਈਏ ਕਿ ਸ਼ਹਿਰ ਦੇ ਬਾਕੀ ਬਚੇ 22 ਠੇਕਿਆਂ ਦੀ ਨਿਲਾਮੀ ਲਈ ਯੂਟੀ ਪ੍ਰਸ਼ਾਸਨ ਨੇ ਠੇਕਿਆਂ ਦੀ ਰਾਖਵੀਂ ਕੀਮਤ ’ਚ ਵੀ 25 ਫ਼ੀਸਦ ਦੀ ਕਟੌਤੀ ਕਰ ਦਿੱਤੀ ਸੀ। ਇਸ ਦੇ ਬਾਵਜੂਦ ਕਿਸੇ ਨੇ ਠੇਕਿਆਂ ਨੂੰ ਖਰੀਦਣ ’ਚ ਦਿਲਚਸਪੀ ਨਹੀਂ ਦਿਖਾਈ।

Chandigarh News: ਪੰਜਾਬ ਵਿੱਚ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ ਦਾ ਸੇਕ ਰਾਜਧਾਨੀ ਚੰਡੀਗੜ੍ਹ ਨੂੰ ਲੱਗ ਰਿਹਾ ਹੈ। ਸ਼ਰਾਬ ਦੇ ਠੇਕਿਆਂ ਨੂੰ ਇਸ ਖਰੀਦਦਾਰ ਨਹੀਂ ਮਿਲ ਰਹੇ। ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ਹਿਰ ’ਚ ਵੀਰਵਾਰ ਨੂੰ 8ਵੀਂ ਵਾਰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕਰਵਾਈ ਗਈ, ਜਿਸ ਦੌਰਾਨ ਕੋਈ ਵੀ ਖਰੀਦਦਾਰ ਠੇਕਿਆਂ ਨੂੰ ਖਰੀਦਣ ਲਈ ਅੱਗੇ ਨਹੀਂ ਆਇਆ। 

ਦੱਸ ਦਈਏ ਕਿ ਸ਼ਹਿਰ ਦੇ ਬਾਕੀ ਬਚੇ 22 ਠੇਕਿਆਂ ਦੀ ਨਿਲਾਮੀ ਲਈ ਯੂਟੀ ਪ੍ਰਸ਼ਾਸਨ ਨੇ ਠੇਕਿਆਂ ਦੀ ਰਾਖਵੀਂ ਕੀਮਤ ’ਚ ਵੀ 25 ਫ਼ੀਸਦ ਦੀ ਕਟੌਤੀ ਕਰ ਦਿੱਤੀ ਸੀ। ਇਸ ਦੇ ਬਾਵਜੂਦ ਕਿਸੇ ਨੇ ਠੇਕਿਆਂ ਨੂੰ ਖਰੀਦਣ ’ਚ ਦਿਲਚਸਪੀ ਨਹੀਂ ਦਿਖਾਈ। ਹੁਣ ਕਰ ਤੇ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ ਲਈ ਬੋਲੀ ਪਹਿਲੀ ਮਈ ਨੂੰ ਸੱਦੀ ਹੈ।

ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ 95 ਠੇਕਿਆਂ ਲਈ ਅੱਠ ਵਾਰ ਨਿਲਾਮੀ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਯੂਟੀ ਪ੍ਰਸ਼ਾਸਨ ਸਿਰਫ਼ 73 ਠੇਕੇ ਹੀ ਨਿਲਾਮ ਕਰਨ ਵਿੱਚ ਕਾਮਯਾਬ ਹੋ ਸਕਿਆ ਹੈ। ਯੂਟੀ ਦੇ ਕਰ ਤੇ ਆਬਕਾਰੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਜਦੋਂ ਤੱਕ ਸ਼ਹਿਰ ਦੇ ਸਾਰੇ ਠੇਕੇ ਨਿਲਾਮ ਨਹੀਂ ਹੁੰਦੇ ਉੱਦੋਂ ਤੱਕ ਨਿਲਾਮੀ ਜਾਰੀ ਰਹੇਗੀ। 

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ’ਚ ਪਹਿਲੀ ਵਾਰ ਹੋਵੇਗਾ ਕਿ ਠੇਕਿਆਂ ਦੀ ਰਾਖਵੀਂ ਕੀਮਤ ’ਚ 25 ਫ਼ੀਸਦ ਦੀ ਕਟੌਤੀ ਦੇ ਬਾਵਜੂਦ ਕੋਈ ਠੇਕੇਦਾਰ ਨਾ ਮਿਲ ਰਿਹਾ ਹੋਵੇ। ਚੰਡੀਗੜ੍ਹ ਦੇ ਸ਼ਰਾਬ ਦੇ ਠੇਕੇਦਾਰਾਂ ਨੇ ਕਿਹਾ ਕਿ ਯੂਟੀ ਦੀ ਆਬਕਾਰੀ ਨੀਤੀ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਪੰਜਾਬ ਵਿੱਚ ਸ਼ਰਾਬ ਦਾ ਖੁੱਲ੍ਹਾ ਕੋਟਾ ਹੈ ਪਰ ਚੰਡੀਗੜ੍ਹ ਵਿੱਚ ਉਨ੍ਹਾਂ ਨੇ ਇੱਕ ਸਾਲ ਲਈ 18 ਲੱਖ ਪੇਟੀਆਂ ਦਾ ਸ਼ਰਾਬ ਦਾ ਕੋਟਾ ਤੈਅ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਪੰਚਕੂਲਾ ਵਿੱਚ ਕੀਮਤਾਂ ਚੰਡੀਗੜ੍ਹ ਦੇ ਬਰਾਬਰ ਹਨ, ਜਦੋਂ ਕਿ ਪਹਿਲਾਂ ਚੰਡੀਗੜ੍ਹ ਵਿੱਚ ਸ਼ਰਾਬ ਦੋਵਾਂ ਸੂਬਿਆਂ ਦੇ ਮੁਕਾਬਲੇ ਸਸਤੀ ਹੁੰਦੀ ਸੀ। 

ਯੂਟੀ ਪ੍ਰਸ਼ਾਸਨ ਦੇ ਕਰ ਤੇ ਆਬਕਾਰੀ ਵਿਭਾਗ ਨੇ ਵਿੱਤ ਵਰ੍ਹੇ 2023-24 ਵਿੱਚ ਆਬਕਾਰੀ ਤੋਂ 830 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ। ਕਰ ਤੇ ਆਬਕਾਰੀ ਵਿਭਾਗ ਨੇ ਸ਼ਹਿਰ ਵਿੱਚ ਸੱਤ ਵਾਰ ਨਿਲਾਮੀ ਦੌਰਾਨ 95 ਵਿੱਚੋਂ 73 ਠੇਕੇ ਨਿਲਾਮ ਕਰ ਕੇ 370 ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਹੈ, ਜਦੋਂ ਕਿ ਰਾਖਵੀਂ ਕੀਮਤ 340 ਕਰੋੜ ਰੁਪਏ ਦੇ ਕਰੀਬ ਹੈ। ਗੌਰਤਲਬ ਹੈ ਕਿ ਪਹਿਲਾਂ ਪੰਜਾਬ ਤੇ ਹਰਿਆਣਾ ’ਚ ਚੰਡੀਗੜ੍ਹ ਦੇ ਮੁਕਾਬਲੇ ਸ਼ਰਾਬ ਦੀਆਂ ਕੀਮਤਾਂ ਵੱਧ ਹੁੰਦੀਆਂ ਸਨ, ਪਰ ਪੰਜਾਬ ਦੀ ਨਵੀਂ ਆਬਕਾਰੀ ਨੀਤੀ ’ਚ ਸ਼ਰਾਬ ਦੀਆਂ ਕੀਮਤਾਂ ਚੰਡੀਗੜ੍ਹ ਦੇ ਬਰਾਬਰ ਹੋ ਗਈਆਂ ਹਨ। ਇਹ ਵੀ ਇਕ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget