Jalandhar News: ਜਲੰਧਰ 'ਚ ਬੀਤੀ ਰਾਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਪਾਇਲਟ ਗੱਡੀ 'ਤੇ ਹਮਲਾ ਕਰਨ ਦੇ ਦੋਸ਼ 'ਚ ਜਲੰਧਰ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਘਟਨਾ ਬੀਤੀ ਰਾਤ 1 ਵਜੇ ਵਾਪਰੀ, ਜਦੋਂ ਮੰਤਰੀ ਆਪਣੀ ਪਤਨੀ ਸਮੇਤ ਸਮਾਗਮ ਤੋਂ ਬਾਅਦ ਘਰ ਪਰਤ ਰਹੇ ਸਨ। 


ਹਾਸਲ ਜਾਣਕਾਰੀ ਮੁਤਾਬਕ ਮੰਤਰੀ ਦਾ ਕਾਫ਼ਲਾ ਜਦੋਂ ਰਵਿਦਾਸ ਚੌਕ ਕੋਲ ਪੁੱਜਾ ਤਾਂ ਲਗਜ਼ਰੀ ਗੱਡੀ ਵਿੱਚ ਸਵਾਰ ਸ਼ਰਾਬੀ ਨੌਜਵਾਨਾਂ ਨਾਲ ਮੰਤਰੀ ਦੀ ਐਸਕਾਰਟ ਗੱਡੀ ਨੂੰ ਓਵਰਟੇਕ ਕਰਨ ਦੇ ਮਾਮਲੇ ’ਤੇ ਝਗੜਾ ਹੋ ਗਿਆ। 


ਉਨ੍ਹਾਂ ਨੇ ਗੱਡੀ 'ਚ ਬੈਠੇ ਸੁਰੱਖਿਆ ਮੁਲਾਜ਼ਮਾਂ ਨੂੰ ਕਥਿਤ ਗਾਲ੍ਹਾਂ ਕੱਢੀਆਂ ਤੇ ਗੱਡੀ ਦੇ ਇੱਟਾਂ ਮਾਰੀਆਂ। ਉਨ੍ਹਾਂ ਸੜਕ ’ਤੇ ਜਾਮ ਵੀ ਲਾਇਆ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਵੇਲੇ ਮੰਤਰੀ ਦੀ ਗੱਡੀ ਮੌਕੇ 'ਤੇ ਨਹੀਂ ਸੀ। ਪੁਲਿਸ ਨੇ ਕੇਸ ਦਰਜ ਕਰ ਲਿਆ।


ਉਧਰ ਪਤਾ ਲੱਗਾ ਹੈ ਕਿ ਮੁੰਡਿਆਂ ਦੀ ਗਿਣਤੀ ਅੱਧੀ ਦਰਜਨ ਦੇ ਕਰੀਬ ਸੀ ਜਿਨ੍ਹਾਂ ਨੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ। ਕਿਸੇ ਤਰ੍ਹਾਂ ਮੰਤਰੀ ਬਲਕਾਰ ਸਿੰਘ ਦੇ ਸੁਰੱਖਿਆ ਅਮਲੇ ਨੇ ਮੰਤਰੀ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢਿਆ ਤੇ ਉਹ ਸਹੀ ਸਲਾਮਤ ਉਨ੍ਹਾਂ ਦੀ ਕੋਠੀ ਪਹੁੰਚ ਗਏ। 


ਨੌਜਵਾਨਾਂ ਦੇ ਹੌਸਲੇ ਇੰਨੇ ਬੁਲੰਦ ਸਨ ਕਿ ਉਹ ਮੰਤਰੀ ਬਲਕਾਰ ਸਿੰਘ ਦੇ ਕਾਫਲੇ ਦਾ ਪਿੱਛਾ ਕਰਦੇ ਹੋਏ ਕੋਠੀ ਤੱਕ ਪਹੁੰਚ ਗਏ ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਪਏ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਨੌਜਵਾਨ ਇਸ ਘਟਨਾ ਵੇਲੇ ਨਸ਼ੇ ਵਿੱਚ ਦੱਸੇ ਜਾ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।