![ABP Premium](https://cdn.abplive.com/imagebank/Premium-ad-Icon.png)
Punjab News: ਵਿਦੇਸ਼ ਤੋਂ ਆਈ ਦੁਖਦਾਇਕ ਖਬਰ! ਕੋਟਕਪੂਰਾ ਦੇ ਨੌਜਵਾਨ ਦੀ ਅਮਰੀਕਾ ’ਚ ਹਾਦਸੇ ਦੌਰਾਨ ਮੌਤ, ਪਿੰਡ 'ਚ ਸੋਗ
America: ਕੋਟਕਪੂਰਾ ਨੇੜਲੇ ਪਿੰਡ ਢੀਮਾਂ ਵਾਲੀ ਦੇ ਕੈਨੇਡਾ ਦੇ ਰਜਾਇਨਾ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ।
![Punjab News: ਵਿਦੇਸ਼ ਤੋਂ ਆਈ ਦੁਖਦਾਇਕ ਖਬਰ! ਕੋਟਕਪੂਰਾ ਦੇ ਨੌਜਵਾਨ ਦੀ ਅਮਰੀਕਾ ’ਚ ਹਾਦਸੇ ਦੌਰਾਨ ਮੌਤ, ਪਿੰਡ 'ਚ ਸੋਗ Punjab News: Kotkapura Punjabi Boy dies in an accident in America, mourning in village Punjab News: ਵਿਦੇਸ਼ ਤੋਂ ਆਈ ਦੁਖਦਾਇਕ ਖਬਰ! ਕੋਟਕਪੂਰਾ ਦੇ ਨੌਜਵਾਨ ਦੀ ਅਮਰੀਕਾ ’ਚ ਹਾਦਸੇ ਦੌਰਾਨ ਮੌਤ, ਪਿੰਡ 'ਚ ਸੋਗ](https://feeds.abplive.com/onecms/images/uploaded-images/2023/11/14/18c9a0248a7f19fb1b1e6282093729871699943288074700_original.jpg?impolicy=abp_cdn&imwidth=1200&height=675)
Punjabi boy died In america: ਪੰਜਾਬ ਦੇ ਕੋਟਕਪੂਰਾ ਤੋਂ ਬਹੁਤ ਦੁੱਖ ਦਾਇਕ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਨੇੜਲੇ ਪਿੰਡ ਢੀਮਾਂ ਵਾਲੀ ਦੇ ਕੈਨੇਡਾ ਦੇ ਰਜਾਇਨਾ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮ੍ਰਿਤਕ ਦੀ ਪਹਿਚਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਮ੍ਰਿਤਕ ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦਿਓਲ ਦੀ ਦਰਦਨਾਕ ਮੌਤ ਹੋ ਗਈ । ਉਨ੍ਹਾਂ ਨੇ ਦੱਸਿਆ ਹੈ ਕਿ ਇਸ ਹਾਦਸੇ ਵਿੱਚ ਉਸਦਾ ਇੱਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।
6 ਸਾਲ ਪਹਿਲਾਂ ਕੈਨੇਡਾ ਗਿਆ ਸੀ
ਉਨ੍ਹਾਂ ਦੱਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਅਣਵਿਆਹਿਆ ਸੀ। ਮ੍ਰਿਤਕ ਪਰਮਪ੍ਰੀਤ ਸਿੰਘ ਪੰਜਗਰਾਈ ਕਲਾਂ ਦੇ ਉੱਘੇ ਸਮਾਜਸੇਵੀ ਸੁਖਮੰਦਰ ਸਿੰਘ ਬਰਾੜ ਦਾ ਸਗਾ ਭਾਣਜਾ ਸੀ। ਉਸਨੇ ਦੱਸਿਆ ਕਿ ਉਸਦੀ ਵੱਡੀ ਭੈਣ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵਿਖੇ ਟੀਚਰ ਹੈ। ਕੈਨੇਡਾ ਵਿਖੇ ਵਾਪਰੇ ਭਿਆਨਕ ਹਾਦਸੇ ਦੌਰਾਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਵਿੱਚ ਭਾਰੀ ਸੋਗ ਛਾ ਗਿਆ ਹੈ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਜਿਲਾ ਪ੍ਰੀਸ਼ਦ, ਅਜੈਪਾਲ ਸਿੰਘ ਸੰਧੂ ਇੰਚਾਰਜ ਹਲਕਾ ਕੋਟਕਪੂਰਾ ਕਾਂਗਰਸ ਨੇ ਇਸ ਕਹਿਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)