ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ, ਅਗਲੇ ਹੁਕਮਾਂ ਤੱਕ ਰਹਿਣਗੇ ਬੰਦ
Latest News on Schools Closed : ਜਲੰਧਰ ਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ...
Jalandhar News : ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ।
ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਸਕੂਲਾਂ ਵਿੱਚ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਵੈਸੇ ਵੀ ਬੇਸ਼ੱਕ ਸਤਲੁਜ ਵਿੱਚ ਪਾਣੀ ਦਾ ਪੱਧਰ ਹੇਠਾਂ ਆਇਆ ਹੈ ਪਰ ਹੜ੍ਹਾਂ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ। ਪੰਜਾਬ ਸਮੇਤ ਗੁਆਂਢੀ ਸੂਬੇ ਹਿਮਾਚਲ ਵਿੱਚ ਹਾਲੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਲਈ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਕੂਲਾਂ ਨੂੰ ਫਿਲਹਾਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਨੇ ਦਿੱਤਾ ਇਹ ਹੁਕਮ
ਇਸ ਦੇ ਨਾਲ ਹੀ ਸਰਕਾਰ ਨੇ ਅੱਜ ਤੋਂ ਸਕੂਲ ਖੋਲ੍ਹਣ ਦੀਆਂ ਸ਼ਰਤਾਂ ਲਾਗੂ ਦਿੱਤੀਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਬਾਰੇ ਕਿਹਾ ਜਿਨ੍ਹਾਂ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿੱਥੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਉਨ੍ਹਾਂ ਦੀ ਛੁੱਟੀ ਦਾ ਫੈਸਲਾ ਜ਼ਿਲ੍ਹੇ ਦੇ ਡੀਸੀ ਕਰਨਗੇ। ਬਾਕੀ ਸਕੂਲ ਅੱਜ ਸਵੇਰ ਤੋਂ ਖੁੱਲ੍ਹਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ