Amritsar News: ਅੰਮ੍ਰਿਤਸਰ ਵਿੱਚ ਇੱਕ ਅਣਪਛਾਤੇ ਵਾਹਨ ਦੀ ਟੱਕਰ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਜਦੋਂਕਿ ਉਸ ਨਾਲ ਮੌਜੂਦ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਗੁਰਦੇਵ ਸਿੰਘ ਲੁਧਿਆਣਾ ਵਿੱਚ ਤਾਇਨਾਤ ਸੀ ਤੇ ਤਰਨ ਤਾਰਨ ਦਾ ਰਹਿਣ ਵਾਲਾ ਸੀ।
ਇਸ ਬਾਰੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਹੈੱਡ ਕਾਂਸਟੇਬਲ ਗੁਰਦੇਵ ਸਿੰਘ, ਮਾਤਾ ਬਲਜੀਤ ਕੌਰ ਤੇ ਭਰਾ ਜਰਮਨਜੀਤ ਸਿੰਘ ਨਾਲ ਸਵਿਫਟ ਕਾਰ 'ਚ ਸਵਾਰ ਹੋ ਕੇ ਆਪਣੇ ਪਿੰਡ ਆ ਰਹੇ ਸਨ। ਰਸਤੇ ਵਿੱਚ ਪਿੱਛੇ ਤੋਂ ਆ ਰਹੀ ਇੱਕ ਚਿੱਟੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਸਪੀਡ ਜ਼ਿਆਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਆਪ 'ਤੇ ਕਾਬੂ ਰੱਖਣ ਦਾ ਮੌਕਾ ਨਹੀਂ ਮਿਲਿਆ ਤੇ ਕਾਰ ਨਾਲੇ 'ਚ ਜਾ ਡਿੱਗੀ।
ਕਾਰ ਨਾਲੇ ਵਿੱਚ ਡਿੱਗਣ ਕਾਰਨ ਸਾਰੇ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਕਾਰ ਚਾਲਕ ਰੋਹਿਤ ਕੁਮਾਰ ਤੇ ਗੁਰਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ।
ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਹੋਰ ਗੱਡੀ ਮੰਗਵਾ ਕੇ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਹੈੱਡ ਕਾਂਸਟੇਬਲ ਗੁਰਦੇਵ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜਦਕਿ ਬਾਕੀ ਅਜੇ ਵੀ ਹਸਪਤਾਲ 'ਚ ਦਾਖਲ ਹਨ। ਇਸ ਸਬੰਧੀ ਥਾਣਾ ਖਿਲਚੀਆਂ ਦੀ ਪੁਲਿਸ ਨੇ ਪੁੱਤਰ ਲਵਪ੍ਰੀਤ ਸਿੰਘ ਵਾਸੀ ਮਹਿਲ ਚੱਕ, ਜ਼ਿਲ੍ਹਾ ਤਰਨ ਤਾਰਨ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਨਹੀਂ ਲੱਗਣਗੇ ਲੰਬੇ ਜਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।