ਪੜਚੋਲ ਕਰੋ

Chandigarh News: ਹੁਣ ਚੰਡੀਗੜ੍ਹੀਆਂ ਨੂੰ ਕਿੱਥੋਂ ਮਿਲੇਗੀ ਸ਼ਰਾਬ! ਪੰਜਾਬ ਦੀ ਸ਼ਰਾਬ ਨੀਤੀ ਨੇ ਦਿੱਤਾ ਝਟਕਾ

ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ 15 ਮਾਰਚ ਨੂੰ ਸ਼ਹਿਰ ਦੇ ਕੁੱਲ 95 ਠੇਕਿਆਂ ਵਿੱਚੋਂ ਸਿਰਫ਼ 43 ਠੇਕੇ ਹੀ ਨਿਲਾਮ ਹੋ ਸਕੇ ਸਨ। ਉਸ ਤੋਂ ਬਾਅਦ 21 ਮਾਰਚ ਨੂੰ 52 ਠੇਕਿਆਂ ਵਿੱਚੋਂ ਸਿਰਫ਼ 11 ਠੇਕੇ ਨਿਲਾਮ ਹੋਏ ਸਨ।

Chandigarh News: ਪੰਜਾਬ ਦੀ ਸ਼ਰਾਬ ਨੀਤੀ ਚੰਡੀਗੜ੍ਹ ਨੂੰ ਲਗਾਤਾਰ ਭਾਰੀ ਪੈ ਰਹੀ ਹੈ। ਪਹਿਲੀ ਵਾਰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇਦਾਰ ਕੋਈ ਰੁਚੀ ਨਹੀਂ ਵਿਖਾ ਰਹੇ। ਸੋਮਵਾਰ ਨੂੰ ਸ਼ਹਿਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਤੀਜੀ ਵਾਰ ਹੋਈ ਨਿਲਾਮੀ ਵਿੱਚ ਵੀ ਚੰਡੀਗੜ੍ਹ ਨੂੰ ਸ਼ਰਾਬ ਦੇ ਠੇਕੇਦਾਰ ਨਹੀਂ ਮਿਲੇ। ਇਸ ਨਿਲਾਮੀ ਵਿੱਚ 41 ਠੇਕਿਆਂ ਵਿੱਚੋਂ ਸਿਰਫ਼ ਪੰਜ ਠੇਕੇ ਹੀ ਨਿਲਾਮ ਹੋ ਸਕੇ ਹਨ।

ਇਹ ਵੀ ਪੜ੍ਹੋ: ਭਾਈ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਤਸਵੀਰ ਵਾਇਰਲ, ਜਗਾੜੂ ਰੇਹੜੀ ਵਾਲੀ ਘਟਨਾ ਹੋਈ ਸੱਚ ਸਾਬਤ?

ਹਾਸਲ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ 15 ਮਾਰਚ ਨੂੰ ਸ਼ਹਿਰ ਦੇ ਕੁੱਲ 95 ਠੇਕਿਆਂ ਵਿੱਚੋਂ ਸਿਰਫ਼ 43 ਠੇਕੇ ਹੀ ਨਿਲਾਮ ਹੋ ਸਕੇ ਸਨ। ਉਸ ਤੋਂ ਬਾਅਦ 21 ਮਾਰਚ ਨੂੰ 52 ਠੇਕਿਆਂ ਵਿੱਚੋਂ ਸਿਰਫ਼ 11 ਠੇਕੇ ਨਿਲਾਮ ਹੋਏ ਸਨ। ਯੂਟੀ ਪ੍ਰਸ਼ਾਸਨ ਵੱਲੋਂ ਬਾਕੀ ਰਹਿੰਦੇ 36 ਠੇਕਿਆਂ ਦੀ ਨਿਲਾਮੀ ਹੁਣ 31 ਮਾਰਚ ਨੂੰ ਰੱਖੀ ਗਈ ਹੈ। ਇਸ ਵਾਰ ਸ਼ਰਾਬ ਦੇ ਠੇਕਿਆਂ ਦੀ ਰਾਖਵੀਂ ਕੀਮਤ ’ਚ 6 ਤੋਂ 10 ਫ਼ੀਸਦ ਦੀ ਕਟੌਤੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਯੂਟੀ ਪ੍ਰਸ਼ਾਸਨ ਦੇ ਕਰ ਤੇ ਆਬਕਾਰੀ ਵਿਭਾਗ ਨੇ ਵਿੱਤੀ ਵਰ੍ਹੇ 2023-24 ਵਿੱਚ ਆਬਕਾਰੀ ਤੋਂ 830 ਕਰੋੜ ਰੁਪਏ ਕਮਾਉਣ ਦਾ ਟੀਚਾ ਮਿੱਥਿਆ ਹੈ ਜਦੋਂ ਕਿ ਵਿਭਾਗ ਨੇ 15 ਮਾਰਚ ਨੂੰ 95 ਵਿੱਚੋਂ 43 ਠੇਕੇ ਨਿਲਾਮ ਕਰ ਕੇ 202 ਕਰੋੜ ਰੁਪਏ ਰਾਖਵੀਂ ਕੀਮਤ ਦੇ ਬਦਲੇ 221.59 ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਸੀ। ਉਸ ਤੋਂ ਬਾਅਦ 21 ਮਾਰਚ ਨੂੰ 52 ਵਿੱਚੋਂ ਸਿਰਫ਼ 11 ਠੇਕੇ ਨਿਲਾਮ ਕਰ ਕੇ 51.27 ਕਰੋੜ ਰੁਪਏ ਰਾਖਵੀਂ ਕੀਮਤ ਬਦਲੇ 54.85 ਕਰੋੜ ਰੁਪਏ ਇਕੱਠੇ ਕੀਤੇ ਸਨ। 

ਇਸ ਤਰ੍ਹਾਂ ਕਰ ਤੇ ਆਬਕਾਰੀ ਵਿਭਾਗ ਨੇ ਦੋ ਵਾਰ ਵਿੱਚ ਸ਼ਹਿਰ ਦੇ 54 ਠੇਕੇ ਨਿਲਾਮ ਕਰ ਕੇ 276 ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਹੈ। ਉਸ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ 41 ਸ਼ਰਾਬ ਠੇਕਿਆਂ ਦੀ ਤੀਜੀ ਵਾਰ ਹੋਈ ਨਿਲਾਮੀ ਵਿੱਚ ਰਾਖਵੀਂ ਕੀਮਤ ਵਿੱਚ 3 ਤੋਂ 5 ਫ਼ੀਸਦ ਦੀ ਕਟੌਤੀ ਕੀਤੀ ਸੀ।

ਇਹ ਵੀ ਪੜ੍ਹੋ: ਕੀ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਲੁਕਿਆ ਹੋਇਆ ਹੈ? ਭਾਰਤ ਨੇ ਨੇਪਾਲ ਨੂੰ ਕਿਹਾ-ਉਨ੍ਹਾਂ ਨੂੰ ਤੀਜੇ ਦੇਸ਼ ਭੱਜਣ ਨਾ ਦਿਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget