Punjab Weather Update: ਫ਼ਰੀਦਕੋਟ ਰਿਹਾ ਸਭ ਤੋਂ ਠੰਡਾ, ਧੁੰਦ ਦਾ ਅਜੇ ਵੀ ਅਲਰਟ, ਮੀਂਹ ਦੀ ਪੇਸ਼ਨਗੋਈ
Weather Update: ਮੌਸਮ ਵਿਭਾਗ ਨੇ ਇੱਕ ਵਾਰ ਫਿਰ ਹਰਿਆਣਾ-ਪੰਜਾਬ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 3.1 ਡਿਗਰੀ ਅਤੇ ਪੰਜਾਬ ਦੇ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ।
Punjab Weather Report: ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਥੋੜੀ ਜਿਹੀ ਕਰਵਟ ਲਈ ਹੈ। ਸ਼ਨੀਵਾਰ ਨੂੰ ਧੁੱਪ ਨਿਕਲਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਹਰਿਆਣਾ ਵਿਚ ਤਾਪਮਾਨ 3 ਡਿਗਰੀ ਸੈਲਸੀਅਸ, ਪੰਜਾਬ ਵਿਚ 2.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿਚ 1 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਫਿਰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ ਦੇ 8 ਸ਼ਹਿਰਾਂ ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਵਿੱਚ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਹੈ। 2 ਫਰਵਰੀ ਨੂੰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਦੋਵਾਂ ਸੂਬਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਧੁੰਦ ਦਾ ਅਲਰਟ
ਪੰਜਾਬ ਵਿੱਚ ਠੰਢ ਦਾ ਕਹਿਰ ਅਜੇ ਵੀ ਬਰਕਰਾਰ ਹੈ। ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 3 ਦਿਨਾਂ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਫਰੀਦਕੋਟ, ਪੰਜਾਬ ਵਿੱਚ ਸ਼ਨੀਵਾਰ ਨੂੰ ਸਭ ਤੋਂ ਠੰਢੀ ਰਾਤ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ ਦਾ ਕਿਹੋ ਜਿਹਾ ਹੈ ਹਾਲ
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਹਰਿਆਣਾ ਦੇ ਹਿਸਾਰ ਅਤੇ ਮਹਿੰਦਰਗੜ੍ਹ 'ਚ ਘੱਟੋ-ਘੱਟ ਤਾਪਮਾਨ 3.1 ਡਿਗਰੀ ਤੱਕ ਪਹੁੰਚ ਗਿਆ, ਜੋ ਸੂਬੇ 'ਚ ਸਭ ਤੋਂ ਘੱਟ ਸੀ। ਜਦੋਂ ਕਿ ਸਿਰਸਾ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਹੁਣ ਪਹਿਲਾਂ ਵਾਂਗ ਠੰਡ ਨਹੀਂ ਪਵੇਗੀ। ਹੁਣ ਹੌਲੀ-ਹੌਲੀ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਹਰਿਆਣਾ ਵਿੱਚ ਹੁਣ ਸਰਦੀ ਦਾ ਸਿਖਰ ਲੰਘ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।