Amritsar News: ਬਹਿਬਲ ਗੋਲੀ ਕਾਂਡ ਦੇ ਮੁੱਖ ਸ਼ਿਕਾਇਤਕਰਤਾ ਸੁਖਰਾਜ ਸਿੰਘ ਨਿਆਮੀਵਾਲਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਲਿਖਤੀ ਸ਼ਿਕਾਇਤ ਕਰਕੇ ਇਲਜ਼ਾਮ ਲਾਏ ਹਨ ਕਿ ਜਾਂਚ ਟੀਮ ਦੇ ਸਾਬਕਾ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਜਿਸ਼ ਤਹਿਤ ਜਾਂਚ ਦੀ ਸੂਚਨਾ ਲੀਕ ਕਰਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਇਸ ਸ਼ਿਕਾਇਤਕਰਤਾ ਨੇ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਵੀ ਸਾਬਕਾ ਜਾਂਚ ਅਧਿਕਾਰੀ ਉੱਪਰ ਗੰਭੀਰ ਇਲਜ਼ਾਮ ਲਾਏ ਸਨ। 


ਇਹ ਵੀ ਪੜ੍ਹੋ: ਧਰਮਿੰਦਰ ਨੇ ਗੋਵਿੰਦਾ ਨੂੰ ਕਿਉਂ ਮਾਰਿਆ ਸੀ ਜ਼ੋਰਦਾਰ ਚਾਂਟਾ? ਐਕਟਰ ਨੇ ਹੇਮਾ ਮਾਲਿਨੀ ਨਾਲ ਕੀਤੀ ਸੀ ਇਹ ਹਰਕਤ


ਹਾਸਲ ਜਾਣਕਾਰੀ ਮੁਤਾਬਕ ਸੁਖਰਾਜ ਸਿੰਘ ਨੇ ਨਿਆਮੀਵਾਲਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਬਿਲ ਗੋਲੀ ਕਾਂਡ ਦੀ ਪੜਤਾਲ ਦੌਰਾਨ ਕੁਝ ਗਵਾਹਾਂ ਨੂੰ ਜਾਣਬੁੱਝ ਕੇ ਮੁਲਜ਼ਮ ਬਣਾ ਲਿਆ। ਇਸ ਕਾਂਡ ਦੇ ਇੱਕ ਮੁੱਖ ਮੁਲਜ਼ਮ ਨੂੰ ਵਾਅਦਾ ਮੁਆਫ਼ ਗਵਾਹ ਬਣਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਸਾਬਕਾ ਜਾਂਚ ਅਧਿਕਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। 


ਉਧਰ, ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਤੇ ਉਹ ਆਪਣੀ ਕੋਈ ਪ੍ਰਤਿਕਿਰਿਆ ਨਹੀਂ ਦੇਣਾ ਚਾਹੁੰਦੇ ਤੇ ਉਹ ਆਪਣਾ ਪੱਖ ਪਹਿਲਾਂ ਹੀ ਇਲਾਕਾ ਮੈਜਿਸਟਰੇਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਲਾਲਚ ਵਿੱਚ ਆ ਕੇ ਆਪਣੇ ਕਿਰਦਾਰ ਤੇ ਇਮਾਨ ਨਿਲਾਮ ਕਰ ਚੁੱਕੇ ਹਨ। ਮੁੱਦਈ ਧਿਰ ਤੇ ਸਾਬਕਾ ਜਾਂਚ ਅਧਿਕਾਰੀ ਦਰਮਿਆਨ ਪੈਦਾ ਹੋਏ ਇਸ ਵਿਵਾਦ ਨੇ ਬਹਬਿਲ ਗੋਲੀ ਕਾਂਡ ਵਿੱਚ ਨਾਮਜ਼ਦ ਰਸੂਖ ਵਾਲੇ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।


ਇਹ ਵੀ ਪੜ੍ਹੋ: ਤਾਪਸੀ ਪੰਨੂ ਨੇ ਬਿਆਨ ਕੀਤਾ '84 ਦੰਗਿਆਂ ਦਾ ਭਿਆਨਕ ਮੰਜ਼ਰ, ਦੱਸਿਆ ਕਿਵੇਂ ਤਲਵਾਰਾਂ ਲੈਕੇ ਆਏ ਸੀ ਮਾਰਨ, ਜਾਣੋ ਕਿਸ ਨੇ ਕੀਤੀ ਸੀ ਮਦਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।