Jalandhar News: ਜਲੰਧਰ ਵਾਸੀਆਂ ਨੂੰ ਡਾਈਵਿੰਗ ਲਾਇੰਸਸ ਤੇ ਆਰਸੀ ਬਣਾਉਣ 'ਚ ਦੇਰੀ ਨਹੀਂ ਹੋਏਗੀ। ਇਸ ਲਈ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਆਰਟੀਓ ਦਫ਼ਤਰ ਦੇ ਕਰਮਚਾਰੀਆਂ ਨੂੰ ਸਖਤ ਹੁਕਮ ਜਾਰੀ ਕੀਤੇ ਗਏ ਹਨ। ਆਰਟੀਓ ਆਦਿਤਿਆ ਗੁਪਤਾ ਨੇ ਕਿਹਾ ਹੈ ਕਿ ਪੈਂਡੈਂਸੀ ਨੂੰ ਜਲਦ ਤੋਂ ਜਲਦ ਖ਼ਤਮ ਕੀਤਾ ਜਾਵੇ।


ਹਾਸਲ ਜਾਣਕਾਰੀ ਮੁਤਾਬਕ ਡਾਈਵਿੰਗ ਲਾਇੰਸਸਾਂ, ਆਰਸੀਜ਼ ਆਦਿ ਸਬੰਧੀ ਪੈਂਡੇਸੀ ਨੂੰ ਦੂਰ ਕਰਨ ਲਈ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਆਰਟੀਓ ਜਲੰਧਰ ਆਦਿਤਿਆ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਫ਼ਤਰ ਦੇ ਕਰਮਚਾਰੀਆਂ ਨੂੰ ਵੱਖ-ਵੱਖਰੀਆਂ ਡਿਊਟੀਆਂ ਸੌਂਪਦੇ ਹੋਏ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਪੈਂਡੈਂਸੀ ਨੂੰ ਜਲਦ ਤੋਂ ਜਲਦ ਖ਼ਤਮ ਕੀਤਾ ਜਾ ਸਕੇ।


ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ 6 ਦਸੰਬਰ 2023 ਨੂੰ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਦਫ਼ਤਰ ਵੱਲੋਂ 5330 ਡਰਾਈਵਿੰਗ ਲਾਇਸੈਂਸ ਬਣਾਏ ਹਨ ਤੇ 3964 ਆਰ.ਸੀਜ਼ ਪ੍ਰਵਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਸ ਮਿਆਦ ਦੌਰਾਨ 241829106 ਰੁਪਏ ਮੋਟਰ ਵ੍ਹੀਕਲ ਟੈਕਸ ਦੇ ਰੂਪ ਵਿੱਚ ਇਕੱਤਰ ਕੀਤੇ ਗਏ ਹਨ, ਜਿਸ ਵਿੱਚ ਪਰਮਿਟ ਫੀਸ, ਰਜਿਸਟ੍ਰੇਸ਼ਨ ਫੀਸ, ਫਿੱਟਨਸ ਫੀਸ ਆਦਿ ਸ਼ਾਮਲ ਹੈ।


ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 777 ਕਮਰਸ਼ੀਅਲ ਵਾਹਨਾਂ ਨੂੰ ਫਿਟਨਸ ਅਤੇ ਪਾਸਿੰਗ ਸਬੰਧੀ ਪ੍ਰਵਾਨਗੀ ਦੇਣ ਤੋਂ ਇਲਾਵਾ 1329 ਚਲਾਨਾਂ ਦੇ ਭੁਗਤਾਨ ਨਾਲ 2161000 ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਆਰਟੀਓ ਨੇ ਕਿਹਾ ਕਿ ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਲੰਬਿਤ ਦਰਖਾਸਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਆਰਟੀਓ ਦਫ਼ਤਰ ਨਾਲ ਸਬੰਧਤ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।