ਪੜਚੋਲ ਕਰੋ

8 ਤੋਂ 17 ਅਕਤੂਬਰ ਤੱਕ ਸਰਕਾਰੀ ਰਣਬੀਰ ਕਾਲਜ ਵਿਖੇ ਲੱਗੇਗਾ ਖੇਤਰੀ ਸਰਸ ਮੇਲਾ

ਲੋਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਖੇਤਰੀ ਸਰਸ ਮੇਲੇ ਦੀ ਹਰ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕਾਂ ਦੇ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। 

ਸੰਗਰੂਰ: ਦੇਸ਼ ਦੇ ਵੱਖੋ-ਵੱਖਰੇ ਹਿੱਸਿਆਂ ਦੇ ਕਲਾਕਾਰਾਂ ਵੱਲੋਂ ਬਣਾਈਆਂ ਕਲਾਕ੍ਰਿਤਾਂ ਅਤੇ ਵੱਖ-ਵੱਖ ਸੂਬਿਆਂ ਦੀਆਂ ਲੋਕ ਕਲਾਵਾਂ ਤੇ ਰਵਾਇਤੀ ਖਾਣਿਆਂ ਬਾਰੇ ਸੰਗਰੂਰ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਰਣਬੀਰ ਕਾਲਜ ਵਿਖੇ 8 ਅਕਤੂਬਰ ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਖੇਤਰੀ ਸਰਸ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਸਮੇਂ ਪੰਜਾਬ ਦੇ ਨਾਮਵਰ ਗਾਇਕ ਆਪਣੀ ਕਲਾ ਨਾਲ ਸਰੋਤਿਆਂ ਨੂੰ ਕੀਲਣਗੇ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਦੂਰ-ਦੁਰਾਡਿਉ ਆਉਣ ਵਾਲੇ ਕਲਾਕਾਰਾਂ ਦੀਆਂ ਕਲਾਕ੍ਰਿਤੀਆਂ ਵੇਖਣ ਅਤੇ ਖਰੀਦਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਖੇਤਰੀ ਸਰਸ ਮੇਲੇ ਦੀ ਹਰ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕਾਂ ਦੇ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। 

ਉਨਾਂ ਕਿਹਾ ਕਿ ਸਾਲ 2013 ਦੇ ਲੰਬੇ ਸਮੇਂ ਤੋਂ ਬਾਅਦ ਹੁਣ ਜ਼ਿਲਾ ਵਾਸੀਆਂ ਲਈ ਇਸ ਮੇਲੇ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਵੀ ਪਹਿਲੀ ਵਾਰ ਹੀ ਹੋਵੇਗਾ ਜਦੋਂ ਏਨੀ ਵੱਡੀ ਗਿਣਤੀ ਵਿੱਚ ਨਾਮਵਰ ਗਾਇਕ ਸਰਸ ਮੇਲੇ ਦੇ ਮੰਚ ਤੋਂ ਲੋਕਾਂ ਦੇ ਰੂਬਰੂ ਹੋਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤਰੀ ਸਰਸ ਮੇਲੇ ਦੇ ਉਦਘਾਟਨੀ ਦਿਨ 8 ਅਕਤੂਬਰ ਨੂੰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, 9 ਅਕਤੂਬਰ ਨੂੰ ਜੋਰਡਨ ਸੰਧੂ, 10 ਨੂੰ ਹਰਜੀਤ ਹਰਮਨ, 11 ਨੂੰ ਹਰਭਜਨ ਸ਼ੇਰਾ, 12 ਨੂੰ ਸੁਨੰਦਾ ਸ਼ਰਮਾ, 13 ਨੂੰ ਜਸਵਿੰਦਰ ਬਰਾੜ, 14 ਨੂੰ ਅਰਮਾਨ ਢਿੱਲੋ, ਪ੍ਰਭ ਬੈਂਸ, ਚੇਤ ਸਿੰਘ, ਜਸ਼ਨ ਇੰਦਰ, ਸੋਫੀਆ ਇੰਦਰ, ਬਸੰਤ ਕੁਰ ਤੇ ਜੱਸੀ ਧਾਲੀਵਾਲ ਜਦਕਿ 15 ਅਕਤੂਬਰ ਨੂੰ ਰਣਜੀਤ ਬਾਵਾ ਅਤੇ 16 ਅਕਤੂਬਰ ਨੂੰ ਸਤਿੰਦਰ ਸਰਤਾਜ ਆਪਣੇ ਫ਼ਨ ਦਾ ਮੁਜਾਹਰਾ ਕਰਨਗੇ।

ਉਨਾਂ ਕਿਹਾ ਕਿ ਖੇਤਰੀ ਸਰਸ ਮੇਲੇ ਦੌਰਾਨ ਲੋਕ ਪੰਜਾਬ ਦੇ ਸੱਭਿਆਚਾਰ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਦੇ ਰਹਿਣ-ਸਹਿਣ, ਪਹਿਰਾਵੇ ਅਤੇ ਖਾਣ-ਪਾਣ ਆਦਿ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਦਸਤਕਾਰਾਂ ਵੱਲੋਂ ਆਪਣੇ ਹੱਥੀ ਬਣਾਈਆਂ ਚੀਜ਼ਾਂ ਜਿਨਾਂ ’ਚ ਖਿਡੌਣੇ, ਕੱਪੜੇ, ਸਜਾਵਟੀ ਸਾਮਾਨ, ਫਰਨੀਚਰ ਆਦਿ ਸ਼ਾਮਲ ਹਨ ਵੀ ਵਿਕਰੀ ਲਈ ਉਪਲਬਧ ਰਹਿਣਗੀਆਂ। ਉਨਾਂ ਕਿਹਾ ਕਿ ਇਸ ਮੇਲੇ ’ਚ ਰਵਾਇਤੀ ਮੇਲਿਆਂ ਵਾਂਗ ਵੱਖ-ਵੱਖ ਤਰਾਂ ਦੇ ਝੂਲੇ ਲੋਕਾਂ ਦੇ ਮਨੋਰੰਜਨ ਦੇ ਸਾਧਨ ਵਜੋਂ ਲਗਾਏ ਜਾਣਗੇ।

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

Embed widget