ਪੜਚੋਲ ਕਰੋ

Punjab News: ਰੂਪਨਗਰ ਪੁਲਿਸ ਨੇ ਦੁਕਾਨਦਾਰ ਨਾਲ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ 24 ਘੰਟਿਆਂ ‘ਚ ਕੀਤਾ ਗ੍ਰਿਫਤਾਰ

Punjab News: ਪੰਜਾਬ ਵਿੱਚ ਗੁੰਡਾਗਰਦੀ ਬਹੁਤ ਵਧ ਗਈ ਹੈ, ਪਰ ਪਲਿਸ ਵੀ ਅਲਰਟ ਹੋ ਗਈ ਹੈ। ਪਿਛਲੇ ਦਿਨੀਂ ਰੂਪਨਗਰ ਵਿੱਚ ਹੋਈ ਇੱਕ ਚੋਰੀ ‘ਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ...

Punjab News: ਪੰਜਾਬ ਵਿੱਚ ਗੁੰਡਾਗਰਦੀ ਬਹੁਤ ਵਧ ਗਈ ਹੈ, ਪਰ ਪਲਿਸ ਵੀ ਅਲਰਟ ਹੋ ਗਈ ਹੈ। ਪਿਛਲੇ ਦਿਨੀਂ ਰੂਪਨਗਰ ਵਿੱਚ ਹੋਈ ਇੱਕ ਚੋਰੀ ‘ਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਨੇ ਪ੍ਰੈਸ ਕਾਨਫਰੰਸ ਰਾਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਲ੍ਹਾ ਪੁਲਿਸ ਵਲੋਂ ਨੂਰਪੁਰ ਬੇਦੀ ਵਿਖੇ ਇੱਕ ਦੁਕਾਨਦਾਰ ਤੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 03 ਮੈਂਬਰਾਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਖੁਲਾਸਾ ਕਰਦੇ ਹੋਏ ਸ. ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਹੈ ਕਿ ਮਨੋਜ ਕੁਮਾਰ ਜੋਸ਼ੀ ਵਾਸੀ ਨੂਰਪੁਰ ਬੇਦੀ ਜੋ ਕਿ ਭੱਦੀ ਰੋਡ ਨੂਰਪੁਰ ਬੇਦੀ ਵਿਖੇ ਕੰਨਫੈਕਸ਼ਨਰੀ ਅਤੇ ਮੋਬਾਇਲਾਂ ਦੀ ਦੁਕਾਨ ਕਰਦਾ ਹੈ ਉਹ ਮਿਤੀ 26 ਮਾਰਚ, 2024 ਨੂੰ ਰਾਤ ਦੇ ਕਰੀਬ 10:30 ਵਜੇ ਜਦੋਂ ਆਪਣੀ ਦੁਕਾਨ ਬੰਦ ਕਰਨ ਲਈ ਸਮਾਨ ਦੁਕਾਨ ਅੰਦਰ ਰੱਖ ਰਿਹਾ ਸੀ ਤਾਂ 04-05 ਵਿਅਕਤੀ ਜਿੰਨ੍ਹਾਂ ਦੇ ਮੂੰਹ ਢੱਕੇ ਹੋਏ ਸਨ, ਉਸ ਦੀ ਦੁਕਾਨ ਵਿੱਚ ਵੜ੍ਹ ਗਏ। ਇਸ ਗਿਰੋਹ ਵਿਚੋਂ 02 ਵਿਅਕਤੀਆਂ ਕੋਲ ਦਾਤ ਸੀ ਤਾਂ ਮਨੋਜ ਕੁਮਾਰ ਇਨ੍ਹਾਂ ਵਿਅਕਤੀਆਂ ਨੂੰ ਬਾਹਰ ਕੱਢਣ ਲੱਗਾ ਤਾਂ ਉਨ੍ਹਾਂ ਨੇ ਉਸ ਉਤੇ ਦਾਤ ਨਾਲ ਵਾਰ ਕੀਤੇ ਅਤੇ ਉਸਦੀ 22 ਬੋਰ ਦੀ ਲਾਇਸੰਸੀ ਰਿਵਾਲਵਰ ਖੋਹ ਲਈ ਅਤੇ ਨਾਲ ਹੀ ਇਸਦੀ ਜੇਬ ਅਤੇ ਦੁਕਾਨ ਵਿਚੋਂ 19,500 ਰੁਪਏ ਦੀ ਰਕਮ ਵੀ ਲੁੱਟ ਕੇ ਲੈ ਗਏ।

ਉਨ੍ਹਾਂ ਦੱਸਿਆ ਕਿ ਮਨੋਜ ਕੁਮਾਰ ਜੋਸ਼ੀ ਦੇ ਬਿਆਨ ਦੇ ਅਧਾਰ ਤੇ ਮੁਕੱਦਮਾ ਨੰ 19 ਮਿਤੀ 27-03-2024 ਅ/ਧ 323, 458, 397 ਤਹਿਤ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਸੀ.ਆਈ.ਏ ਰੂਪਨਗਰ ਅਤੇ ਮੁੱਖ ਅਫਸਰ ਥਾਣਾ ਨੂਰਪੁਰ ਬੇਦੀ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆ।

ਉਨ੍ਹਾਂ ਅੱਗੇ ਦੱਸਿਆ ਕਿ ਗਠਿਤ ਟੀਮਾਂ ਵਲੋਂ ਮੁਕੱਦਮੇ ਦੀ ਤਫਤੀਸ਼ ਵਿਗਿਆਨਿਕ ਅਤੇ ਤਕਨੀਕੀ ਢੰਗ ਨਾਲ ਕਰਦੇ ਹੋਏ ਇਸ ਗਰੋਹ ਦੇ 3 ਮੈਂਬਰਾਂ ਜਗਦੀਪ ਸਿੰਘ ਉਰਫ ਬੱਬੂ ਬਾਜਵਾ ਵਾਸੀ ਰਾਹੋਂ, ਜਸਕਿਰਨ ਸਿੰਘ ਉਰਫ ਜੱਸਾ ਵਾਸੀ ਰੋਤਾਂ ਮੁਹੱਲਾ ਰਾਹੋਂ ਅਤੇ ਜਸਕਰਨ ਸਿੰਘ ਵਾਸੀ ਰਾਹੋਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਤੀ 27.03.2024 ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਵਿੱਚ 02 ਦੋਸ਼ੀਆ ਦੀ ਗ੍ਰਿਫਤਾਰੀ ਬਾਕੀ ਹੈ ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਗਿਰੋਹ ਵਲੋਂ ਹੋਲਾ ਮਹੱਲਾ ਤੋਂ ਪਰਤਣ ਉਪਰੰਤ ਇਹ ਸਾਜਿਸ਼ ਰਚੀ ਗਈ ਸੀ ਅਤੇ ਗਿਰਫ਼ਤਾਰ ਦੋਸ਼ੀਆਂ ਪਾਸੋਂ ਖੋਹੀ ਲਾਇੰਸਸੀ ਰਿਵਾਲਵਰ 22 ਬੋਰ ਅਤੇ ਇੱਕ ਦਾਤ ਤੇ ਵਾਰਦਾਤ ਵਿੱਚ ਵਰਤੀ ਆਲਟੋ ਕਾਰ ਪੀ.ਬੀ 32ਵੀ 7376 ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Charging Train Coach: ਕੀ ਤੁਸੀਂ ਟ੍ਰੇਨ ਵਿੱਚ ਚਾਰਜ ਕਰਦੇ ਹੋ ਮੋਬਾਈਲ ਜਾਂ ਲੈਪਟਾਪ? ਜਾਣੋ ਭਾਰਤੀ ਰੇਲਵੇ ਦੇ ਨਿਯਮ, ਜਾ ਸਕਦੇ ਹੋ ਜੇਲ੍ਹ!

ਉਨ੍ਹਾਂ ਨੇ ਦੱਸਿਆ ਕਿ ਜ਼ਿਕਰ ਇਸ ਗਿਰੋਹ ਦਾ ਸਰਗਨਾ ਜਗਦੀਪ ਸਿੰਘ ਉਰਫ ਬੱਬੂ ਬਾਜਵਾ ਹੈ, ਜੋ ਕਿ ਅਪਰਾਧਿਕ ਪ੍ਰਵਿਰਤੀ ਦਾ ਹੈ ਜਿਸ ਦੇ ਖਿਲਾਫ਼ ਪਹਿਲਾ ਵੀ ਲੁੱਟ ਖੋਹ, ਕਤਲ ਦੇ ਮੁਕੱਦਮੇ ਦਰਜ਼ ਹਨ। ਮੁਲਜ਼ਮਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਕੋਲੋਂ ਹੋਰ ਵੀ ਅਹਿਮ ਸੁਰਾਗ ਸਾਹਮਣੇ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Viral News: ਸਕੂਟਰ 'ਤੇ ਰੋਮਾਂਸ ਕਰਨਾ ਪਿਆ ਮਹਿੰਗਾ, ਦੋਵੇਂ ਲੜਕੀਆਂ ਗ੍ਰਿਫਤਾਰ, ਚਲਾਨ ਭਰਨ ਲਈ ਵੀ ਨਹੀਂ ਪੈਸੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget