Sangrur News: ਜ਼ਹਿਰੀਲੀ ਸ਼ਰਾਬ ਦਾ ਕਹਿਰ! ਦੋ ਹੋਰ ਨੌਜਵਾਨ ਪਹੁੰਚੇ ਹਸਪਤਾਲ, ਹਾਲਤ ਗੰਭੀਰ
ਸੰਗਰੂਰ ਦੇ ਗੁਜਰਾਂ ਪਿੰਡ ਵਿੱਚ ਨਕਲੀ ਸ਼ਰਾਬ ਮਾਮਲੇ ਵਿੱਚ ਹੋਈਆਂ ਚਾਰ ਮੌਤਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਤੇ ਐਸਐਸਪੀ ਸੰਗਰੂਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ।
Sangrur News: ਸੰਗਰੂਰ ਦੇ ਪਿੰਡ ਗੁਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਇਸ ਮਾਮਲੇ ਵਿੱਚ ਦੋ ਹੋਰ ਗੰਭੀਰ ਨੌਜਵਾਨ ਸੰਗਰੂਰ ਦੇ ਸਰਕਾਰੀ ਹਸਪਤਾਲ ਪਹੁੰਚੇ ਹਨ। ਇੱਥੇ ਇੱਕ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਦੋ ਸਕੇ ਭਰਾਵਾਂ ਸਮੇਤ ਚਾਰ ਲੋਕਾਂ ਦੀ ਸਵੇਰੇ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਸੰਗਰੂਰ ਹਸਪਤਾਲ ਪਹੁੰਚਾਇਆ ਗਿਆ ਸੀ ਪਰ ਹੁਣ ਸ਼ਾਮ ਨੂੰ ਦੋ ਹੋਰ ਲੋਕਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਉਧਰ, ਸੰਗਰੂਰ ਦੇ ਗੁਜਰਾਂ ਪਿੰਡ ਵਿੱਚ ਨਕਲੀ ਸ਼ਰਾਬ ਮਾਮਲੇ ਵਿੱਚ ਹੋਈਆਂ ਚਾਰ ਮੌਤਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਤੇ ਐਸਐਸਪੀ ਸੰਗਰੂਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਇੱਕ ਐਸਆਈਟੀ ਬਣਾਈ ਗਈ ਹੈ। ਇਸ ਵਿੱਚ ਐਸਡੀਐਮ ਦਿੜਬਾ, ਡੀਐਸਪੀ ਦਿੜਬਾ ਐਸਐਚਓ ਦਿੜਬਾ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ। ਇਸ ਬਾਰੇ 72 ਘੰਟਿਆਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਸੰਗਰੂਰ ਦੇ ਐਸਐਸਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ 302 ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਮਨੀ ਤੇ ਸੁਖਵਿੰਦਰ ਸਿੰਘ ਸੁਖੀ ਸ਼ਾਮਲ ਹਨ। ਇਸ ਬਾਰੇ ਜਾਂਚ ਚੱਲ ਰਹੀ ਹੈ ਕਿ ਕਿਸ ਤਰ੍ਹਾਂ ਦੀ ਸ਼ਰਾਬ ਸੀ ਤੇ ਕਿੱਥੋਂ ਲੈ ਕੇ ਆਏ ਸੀ। ਇਸ ਵਿੱਚ ਕੀ ਕੁਝ ਮਿਕਸ ਕੀਤਾ ਗਿਆ ਸੀ। ਇਹ ਸਾਰੀਆਂ ਚੀਜ਼ਾਂ ਜਾਂਚ ਤੋਂ ਬਾਅਦ ਸਾਹਮਣੇ ਆਉਣਗੀਆਂ।
ਉਨ੍ਹਾਂ ਕਿਹਾ ਕਿ ਦੋਵੇਂ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਿੰਡ ਦੇ ਹੀ ਰਹਿਣ ਵਾਲੇ ਹਨ। ਮਨਪ੍ਰੀਤ ਸਿੰਘ ਮਨੀ ਨੂੰ ਇੱਕ ਵਾਰ ਪਹਿਲਾਂ ਵੀ ਨਾਜਾਇਜ਼ ਸ਼ਰਾਬ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹੁਣ ਦੁਬਾਰਾ ਉਸ ਦੀ ਸ਼ਰਾਬ ਪੀਣ ਨਾਲ ਮੌਤਾਂ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।