Sangrur News: ਰੂਹ ਕੰਬਾਊ ਘਟਨਾ! ਬੇਟੇ ਨੇ ਪਿਉ ਨੂੰ ਟਕੂਏ ਨਾਲ ਵੱਢਿਆ
Crime News: ਸ਼ੁਰੂਆਤੀ ਜਾਣਕਾਰੀ 'ਚ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜ਼ਿੰਮੇਵਾਰ ਮੰਨਦਾ ਸੀ।
Sangrur News: ਭਵਾਨੀਗੜ੍ਹ 'ਚ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਇੱਕ ਕਲਯੁਗੀ ਪੁੱਤ ਨੇ ਘਰ 'ਚ ਸੁੱਤੇ ਪਏ ਆਪਣੇ ਹੀ ਪਿਤਾ ਨੂੰ ਟਕੂਏ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੇੜਲੇ ਪਿੰਡ ਬਟੜਿਆਣਾ ਦੀ ਹੈ। ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਾਤਲ ਪੁੱਤ ਦਾ ਢਾਈ ਮਹੀਨੇ ਪਹਿਲਾਂ ਆਪਣੀ ਘਰ ਵਾਲੀ ਨਾਲ ਤਲਾਕ ਹੋਇਆ ਸੀ। ਇਸ ਦੇ ਚੱਲਦਿਆਂ ਉਹ ਪ੍ਰੇਸ਼ਾਨ ਚੱਲ ਰਿਹਾ ਸੀ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਚਰਨਜੀਤ ਸਿੰਘ (64) ਮਿਹਨਤ ਮਜ਼ਦੂਰੀ ਕਰਦਾ ਸੀ। ਜਦੋਂਕਿ ਉਸ ਦਾ ਕਾਤਲ ਪੁੱਤ ਮਨਪ੍ਰੀਤ ਸਿੰਘ (26) ਪਲੰਬਰ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐਸਐਚਓ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ 'ਚ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜ਼ਿੰਮੇਵਾਰ ਮੰਨਦਾ ਸੀ।
ਇਸ ਲਈ ਮੁਲਜ਼ਮ ਨੇ ਗੁੱਸੇ 'ਚ ਆ ਕੇ ਬੀਤੀ ਰਾਤ ਕਰੀਬ 2 ਵਜੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਆਪਣੇ ਪਿਤਾ ਚਰਨਜੀਤ ਨੂੰ ਕਤਲ ਕਰ ਦਿੱਤਾ। ਇੰਸਪੈਕਟਰ ਅਜੇ ਨੇ ਦੱਸਿਆ ਕਿ ਪੁਲਿਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਪੁਛਗਿੱਛ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।