Punjab News: ਮੂਨਕ ਦੇ ਦੇਹਲਾ ਰੋਡ ਉੱਤੇ ਬਣੀ ਜ਼ਿੰਕ ਫੈਕਟਰੀ ਕੋਲ ਵੱਡਾ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਜਦੋਂ ਕਿ ਇੱਕ ਲਾਪਤਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ
ਇਸ ਬਾਬਤ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਫੈਕਟਰੀ ਵਿੱਚ ਰਾਤ ਦੀ ਡਿਊਟੀ ਕਰਦਾ ਸੀ ਤੇ ਰਾਤ ਵੇਲੇ ਉਸ ਦਾ ਫੋਨ ਆਇਆ ਸੀ ਕਿ ਫੈਕਟਰੀ ਵਿੱਚ ਪਾਣੀ ਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਫੈਕਟਰੀ ਦੇ ਮਾਲਕ ਨੇ ਉਨ੍ਹਾਂ ਨੇ ਡਿਊਟੀ ਉੱਤੇ ਹੀ ਰਹਿਣਾ ਦਾ ਦਬਾਅ ਪਾਇਆ। ਇਸ ਮੌਕੇ ਪਰਿਵਾਰ ਵਾਲਿਆਂ ਨੇ ਸ਼ੱਕ ਜਤਾਇਆ ਕਿ ਜਾਂ ਤਾਂ ਕਿਸੇ ਨੇ ਉਨ੍ਹਾਂ ਨੂੰ ਪਾਣੀ ਵਿੱਚ ਸੁੱਟ ਦਿੱਤਾ ਹੈ ਜਾਂ ਫਿਰ ਫੈਕਟਰੀ ਵਿੱਚੋਂ ਕੋਈ ਗੈਂਸ ਲੀਕ ਹੋਈ ਹੈ ਜਿਸ ਕਰਕੇ ਉਨ੍ਹਾਂ ਦੇ ਬੇਟੇ ਦੀ ਜਾਨ ਗਈ ਹੈ।
ਇਸ ਮੌਕੇ ਜੋ ਵਿਅਕਤੀ ਲਾਪਤਾ ਦੱਸਿਆ ਜਾ ਰਿਹਾ ਹੈ ਉਸ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਨਾਂ ਤਾਂ ਫੈਕਟਰੀ ਦੇ ਮਾਲਕ ਵੱਲੋਂ ਕੁਝ ਦੱਸਿਆ ਜਾ ਰਿਹਾ ਹੈ ਤੇ ਨਾਂ ਹੀ ਪ੍ਰਸ਼ਾਸਨ ਕੋਈ ਜਾਣਕਾਰੀ ਦੇ ਰਿਹਾ ਹੈ। ਇਸ ਮੌਕੇ ਕੁਝ ਲੋਕਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਸ ਨੂੰ ਕਿਸੇ ਹੋਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਤਾਂ ਕਿ ਮਾਹੌਲ ਨਾ ਖ਼ਰਾਬ ਹੋ ਜਾਵੇ।
ਇਸ ਬਾਰੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਹ ਐਨਡੀਐਫ਼ ਦੀਆਂ ਟੀਮਾਂ ਲੈ ਕੇ ਮੌਕੇ ਉੱਤੇ ਪੁੱਜੇ ਜਿਸ ਦੌਰਾਨ ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ ਹੈ ਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਪੀੜਤਾਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਜਿਸ ਮਾਮਲੇ ਵਿੱਚ ਕੁਝ ਹੋਰ ਪਾਇਆ ਗਿਆ ਤਾਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।