Punjab Raj Bhawan:  ਜ਼ਿਲ੍ਹਾ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਆਪਣੀ ਕਾਬਲੀਅਤ ਦੇ ਅਧਾਰ ਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ। ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਹੋਣਹਾਰ ਵਿਦਿਆਰਥੀ ਜਿਹਨਾਂ ਨੇ ਸਾਲ 2022-2023 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੁੱਚੀ ਵਿੱਚ ਪਹਿਲੇ 150 ਅਤੇ ਦਸਵੀਂ ਦੀ ਮੈਰਿਟ ਸੂਚੀ ਵਿਚ ਪਹਿਲੇ 75 ਵਿਦਿਆਰਥੀਆਂ ਵਿੱਚ ਥਾਂ ਬਣਾਈ ਹੈ ਨੂੰ ਪੰਜਾਬ ਰਾਜ ਭਵਨ ਵਿੱਚ ਸਨਮਾਨਿਤ ਕੀਤਾ ਗਿਆ।



ਸੋਸਾਇਟੀ ਫਾਰ ਡਿਸ ਅਡਵਾਟਜ ਐਡ ਟੇਲੰਟ ਯੂਥ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਦਸ ਹਜ਼ਾਰ ਰੁਪਏ ਅਤੇ ਅੱਠਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ 7500 ਰੁਪਏ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।



ਇਸ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੀਆ ਵਿਦਿਆਰਥਣਾਂ ਸਪਨਾ ਅਤੇ ਸੰਤੋਸ਼,ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦੀ ਵਿਦਿਆਰਥਣ ਮੁਸਕਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀਆ ਵਿਦਿਆਰਥਣਾਂ ਏਂਜਲ,ਹਰਸ਼ਿਤਾ ਅਤੇ ਇਲਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਦੀ ਵਿਦਿਆਰਥਣ ਜੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੀ ਵਿਦਿਆਰਥਣ ਪ੍ਰਵੀਨਾ, ਸਰਕਾਰੀ ਹਾਈ ਸਕੂਲ ਚੱਕ ਸੂਰ ਘੁਰੀ ਦੀ ਵਿਦਿਆਰਥਣ ਰਸਵਿੰਦਰ ਕੌਰ ਸ਼ਾਮਲ ਹਨ। 



ਇਹਨਾ ਦੇ ਨਾਲ ਨਾਲ ਸਰਕਾਰੀ ਹਾਈ ਸਕੂਲ ਦਾਨੇਵਾਲਾ ਸਤਕੋਸੀ ਦੀ ਵਿਦਿਆਰਥਣ ਸੰਜਨਾ ਅਤੇ ਅਮ੍ਰਿਤਪਾਲ ਕੌਰ,ਸਰਕਾਰੀ ਮਿਡਲ ਸਕੂਲ ਬੁਰਜ ਹਨੂੰਮਾਨਗੜ੍ਹ ਦੀ ਵਿਦਿਆਰਥਣ ਜਸਮੀਨ ਕੌਰ, ਸਰਕਾਰੀ ਹਾਈ ਸਕੂਲ ਹਿੰਮਤਪੁਰਾ ਦੀ ਵਿਦਿਆਰਥਣ ਸ੍ਰਿਸ਼ਟੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੀ ਵਿਦਿਆਰਥਣ ਸਰਗੁਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਦੇ ਵਿਦਿਆਰਥੀ ਕੌਂਸਲ ਸਿੰਘ, ਸਰਕਾਰੀ ਹਾਈ ਸਕੂਲ ਕੇਰੀਆਂ ਦੀ ਵਿਦਿਆਰਥਣ ਕੋਮਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਈਆ ਦੀ ਵਿਦਿਆਰਥਣ ਸੋਨਮ ਨੂੰ ਸਨਮਾਨਿਤ ਕੀਤਾ ਗਿਆ।


ਇਸ ਸ਼ਾਨਾਂਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਫਾਜ਼ਿਲਕਾ ਜਸਪਾਲ ਮੋਂਗਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ,ਵਿਵੇਕ ਅਨੇਜਾ,ਸਮੂਹ ਬੀਐਨਓ,ਵੱਖ ਵੱਖ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ