Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਮ੍ਰਿਤਕ ਲਾਡੀ ਸਿੰਘ ਦੇ ਪਿਤਾ ਮਿੱਠੂ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਵਿਦੇਸ਼ ਗਏ ਸਨ ਅਤੇ ਕੁਝ ਦਿਨ ਪਹਿਲਾਂ ਹੀ ਵਾਪਸ ਆਏ ਸਨ। ਲਾਡੀ ਆਪਣੇ ਭਰਾ ਦਾ ਜਨਮ ਦਿਨ ਮਨਾ ਕੇ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਸੀ।
Punjab News: ਸੰਗਰੂਰ ਵਿੱਚ ਇੱਕ ਬੇਕਾਬੂ ਕਾਰ ਦਰੱਖਤ ਨਾਲ ਟਕਰਾਅ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੇਰ ਸ਼ਾਮ ਰੋਗਲਾ ਪਿੰਡ 'ਚ ਡਰੇਨ 'ਤੇ ਬਣ ਰਹੇ ਪੁਲ ਨੇੜੇ ਵਾਪਰਿਆ। ਜਿੱਥੇ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਮ੍ਰਿਤਕਾਂ ਦੀ ਪਛਾਣ ਲਾਡੀ ਸਿੰਘ (20) ਤੇ ਜਤਿੰਦਰ ਸਿੰਘ (24) ਵਜੋ ਹੋਈ ਹੈ। ਇਸ ਹਾਦਸੇ ਵਿੱਚ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਮ੍ਰਿਤਕ ਲਾਡੀ ਸਿੰਘ ਦੇ ਪਿਤਾ ਮਿੱਠੂ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਵਿਦੇਸ਼ ਗਏ ਸਨ ਅਤੇ ਕੁਝ ਦਿਨ ਪਹਿਲਾਂ ਹੀ ਵਾਪਸ ਆਏ ਸਨ। ਲਾਡੀ ਆਪਣੇ ਭਰਾ ਦਾ ਜਨਮ ਦਿਨ ਮਨਾ ਕੇ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਸੀ। ਇਸੇ ਦੌਰਾਨ ਲਾਡੀ ਸਿੰਘ ਅਤੇ ਜਤਿੰਦਰ ਸਿੰਘ ਕੁਝ ਸਾਮਾਨ ਖਰੀਦਣ ਲਈ ਦਿੜਬਾ ਸ਼ਹਿਰ ਗਏ ਸਨ। ਦਿੜਬਾ ਤੋਂ ਵਾਪਸ ਆਉਂਦੇ ਸਮੇਂ ਜਿਵੇਂ ਹੀ ਉਹ ਪਿੰਡ ਰੋਗਲਾ ਨੇੜੇ ਬਣ ਰਹੇ ਡਰੇਨ ਦੇ ਪੁਲ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਅਚਾਨਕ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਕਾਰ ਖੇਤਾਂ 'ਚ ਇਕ ਦਰੱਖਤ ਨਾਲ ਜਾ ਟਕਰਾਈ ਅਤੇ ਦੋਵਾਂ ਦੀ ਮੌਤ ਹੋ ਗਈ।
ਕੌਰੀਆਂ ਚੌਕੀ ਦੇ ਇੰਚਾਰਜ ਰਘਵੀਰ ਸਿੰਘ ਨੇ ਦੱਸਿਆ ਕਿ ਜਨਮ ਦਿਨ ਦੀਆਂ ਤਿਆਰੀਆਂ ਦੌਰਾਨ ਮ੍ਰਿਤਕ ਲਾਡੀ ਸਿੰਘ ਆਪਣੇ ਦੋਸਤ ਨਾਲ ਸਾਮਾਨ ਲੈਣ ਗਿਆ ਸੀ। ਵਾਪਸ ਪਰਤਦੇ ਸਮੇਂ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਦਰੱਖਤ ਨਾਲ ਜਾ ਟਕਰਾਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :