Sangrur news: ਖੇਤਾ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਚੜ੍ਹੇ ਕਿਸਾਨਾਂ ਦੇ ਅੜਿੱਕੇ, ਚਾੜ੍ਹਿਆ ਕੁਟਾਪਾ, ਕੀਤੀ ਇਹ ਮੰਗ
Sangrur news:ਦਿੜਬਾ ਦੇ ਪਿੰਡ ਰੋਗਲਾ ਵਿੱਚ ਕਿਸਾਨਾਂ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਭੱਜ ਰਹੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।
Sangrur news: ਆਏ ਦਿਨ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਉੱਥੇ ਹੀ ਇੱਕ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ ਹੈ। ਦੱਸ ਦਈਏ ਕਿ ਦਿੜਬਾ ਦੇ ਪਿੰਡ ਰੋਗਲਾ ਵਿੱਚ ਦੇਰ ਰਾਤ ਕੁਝ ਵਿਅਕਤੀਆਂ ਨੇ ਕਿਸਾਨਾਂ ਦੇ ਖੇਤਾਂ ਵਿੱਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਦਾ ਭਾਰੀ ਨੁਕਸਾਨ ਕੀਤਾ। ਇਸ ਤੋਂ ਬਾਅਦ ਜਦੋਂ ਸਵੇਰੇ ਨੌਜਵਾਨ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਭੱਜਣ ਲੱਗੇ ਤਾਂ ਉਨ੍ਹਾਂ ਨੂੰ ਪਰਗਟ ਸਿੰਘ ਨਾਂਅ ਦੇ ਵਿਅਕਤੀ ਨੇ ਕਾਬੂ ਕਰ ਲਿਆ ਅਤੇ 2 ਭੱਜਣ ਵਿੱਚ ਸਫਲ ਹੋ ਗਏ।
ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਮੈਂ ਆਪਣੇ ਖੇਤ 'ਚੋਂ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿੱਚ ਇਹ ਵਿਅਕਤੀ ਮੋਟਰਸਾਈਕਲ ’ਤੇ ਪਲਾਸਟਿਕ ਦੀਆਂ ਵੱਡੀਆਂ ਬੋਰੀਆਂ ਲੈ ਕੇ ਜਾ ਰਹੇ ਸਨ। ਉਸ ਵੇਲੇ ਮੈਂ ਉਨ੍ਹਾਂ ਦਾ ਪਿੱਛਾ ਕੀਤਾ ਤੇ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਦੋਂ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਨੇ ਖੇਤਾਂ ‘ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕੀਤੀਆਂ।
ਇਹ ਵੀ ਪੜ੍ਹੋ: Patiala News: 50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਉੱਥੇ ਹੀ ਪਿੰਡ ਦੇ ਲੋਕਾਂ ਨੇ ਕਿਹਾ ਕਿ ਦੇਰ ਰਾਤ ਖੇਤਾਂ 'ਚੋਂ ਦਰਜਨਾਂ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਹਨ। ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਾਂ 'ਚੋਂ ਹਰ ਰੋਜ਼ ਹਜ਼ਾਰਾਂ ਰੁਪਏ ਦੀਆਂ ਤਾਰਾਂ ਚੋਰੀ ਹੋ ਰਹੀਆਂ ਹਨ, ਜਿਸ ਕਰਕੇ ਅਸੀਂ ਮੰਗ ਕਰਦੇ ਹਾਂ ਚੋਰੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾਂ ਚੋਰੀ ਕਰਨ ਵਾਲੇ ਨੌਜਵਾਨ ਨੇ ਆਪਣਾ ਨਾਂ ਕਾਲੀ ਦੱਸਿਆ ਅਤੇ ਕਿਹਾ ਉਹ ਸੁਨਾਮ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਚੋਰੀ ਕਰਨ ਵੇਲੇ ਉਸ ਨਾਲ 2 ਹੋਰ ਨੌਜਵਾਨ ਸਨ ਜੋ ਕਿ ਭੱਜ ਗਏ ਹਨ।
ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਅਸੀਂ ਦੋਹਾਂ ਵਿਅਕਤੀਆਂ ਸਮੇਤ ਚੋਰੀ ਕੀਤੀਆਂ ਤਾਰਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Hardeep Singh Nijjar: ਕੌਣ ਸੀ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ, ਜਿਸ ਨੂੰ ਲੈ ਕੇ ਭਾਰਤ ਅਤੇ ਕੈਨੇਡਾ 'ਚ ਵਿਚਾਲੇ ਹੋਇਆ 'ਟਕਰਾਅ' ?