Punjab News: ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਉੱਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਤਹਿਤ ਇੱਕ ਵਾਰ ਫਿਰ  ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਅਭਿਸ਼ੇਕ ਰਾਣਾ(ਉੱਤਰ ਪ੍ਰਦੇਸ਼), ਅੰਕਿਤ ਕੁਮਾਰ(ਮੋਹਾਲੀ) ਤੇ ਪ੍ਰਵੀਨ ਕੁਮਾਰ (ਮੋਹਾਲੀ) ਵਜੋਂ ਹੋਈ ਹੈ।






ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਗਰੂਰ ਪੁਲਿਸ ਵੱਲੋਂ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ 2 ਸ਼ੂਟਰ ਮਨਜੀਤ ਉਰਫ਼ ਗੁਰੀ ਤੇ ਗੁਰਪਾਲ ਸਿੰਘ ਨੂੰ ਹਥਿਆਰ ਸਪਲਾਈ ਕਰਨ ਵਾਲੇ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 6 ਨਵੰਬਰ ਨੂੰ ਜ਼ੀਰਕਪੁਰ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਹੁਣ ਤੱਕ 5 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 3 ਦੇਸੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।


ਜ਼ੀਰਕਪੁਰ ਮੁਕਾਬਲੇ ਨਾਲ ਕੀ ਹੈ ਸਬੰਧ ?


ਇਸ ਮਾਮਲੇ ਨੂੰ ਲੈ ਕੇ ਐਸਐਸਪੀ ਡਾ. ਗਰਗ ਦਾ ਕਹਿਣਾ ਹੈ ਕਿ ਇਨ੍ਹਾਂ ਅਪਰਾਧੀਆਂ ਦੀ ਗ੍ਰਿਫ਼ਤਾਰੀ 2 ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੋਵਾਂ ਨੂੰ ਗੋਲਡੀ ਬਰਾੜ ਤੇ ਸਬਾ ਅਮਰੀਕਾ ਵੱਲੋਂ ਟ੍ਰਾਈਸਿਟੀ ਵਿੱਚ ਅਪਰਾਧਿਕ ਵਾਰਦਾਤਾਂ ਕਰਨ ਦੀ ਜ਼ਿੰਮਵਾਰੀ ਦਿੱਤੀ ਗਈ ਸੀ। ਜ਼ੀਰਕਪੁਰ ਵਿੱਚ ਮੁਕਾਬਲੇ ਦੌਰਾਨ ਸ਼ੂਟਰ ਮਨਜੀਤ ਸਿੰਘ ਦੀ 6 ਨਵੰਬਰ ਨੂੰ ਗ੍ਰਿਫ਼ਤਾਰੀ ਹੋਈ ਸੀ ਜਦੋਂ ਕਿ ਉਸ ਦਾ ਸਾਥੀ ਗੁਰਪਾਲ ਮੌਕੇ ਉੱਤੋਂ ਭੱਜਣ ਵਿੱਚ ਕਾਮਯਾਬ ਰਿਹਾ ਸੀ ਜਿਸ ਨੂੰ 16 ਨਵੰਬਰ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 3 ਪਿਸਤੌਲ ਵੀ ਬਰਾਮਦ ਹੋਏ ਹਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੋਵਾਂ ਅਪਰਾਧੀਆਂ ਨੂੰ ਅਭਿਸ਼ੇਕ, ਅੰਕਿਤ ਤੇ ਪ੍ਰਵੀਨ ਨੇ ਹਥਿਆਰ ਮੁਹੱਈਆ ਕਰਵਾਏ ਸਨ ਜਿਸ ਤੋਂ ਬਾਅਦ ਹੁਣ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Ludhiana: ਲੁਧਿਆਣਾ 'ਚ ਵਪਾਰੀ ਨੂੰ ਅਗਵਾ ਕਰ ਮੰਗੀ ਫਿਰੌਤੀ, ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਗੋਲੀ ਮਾਰ ਕੇ ਸੁੱਟ ਗਏ ਅਣਪਛਾਤੇ ਮੁਲਜ਼ਮ