ਪੜਚੋਲ ਕਰੋ

5 ਮਹੀਨਿਆਂ ਅੰਦਰ ਮੁਕੰਮਲ ਹੋਵੇਗਾ 6.34 ਕਰੋੜ ਦੀ ਲਾਗਤ ਵਾਲਾ ਸੀਵਰੇਜ ਪ੍ਰੋਜੈਕਟ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿਖੇ ਵਸਦੇ ਲੋਕਾਂ ਦੀ ਹਰ ਇੱਕ ਲੋੜ ਨੂੰ ਯੋਜਨਾਬੱਧ ਤਰੀਕੇ ਨਾਲ ਤੈਅ ਸਮੇਂ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ ਤੇ ਪਿਛਲੇ 11 ਮਹੀਨਿਆਂ ਤੋਂ ਲੜੀਵਾਰ...

ਅਨਿਲ ਜੈਨ 
Sangrur News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿਖੇ ਵਸਦੇ ਲੋਕਾਂ ਦੀ ਹਰ ਇੱਕ ਲੋੜ ਨੂੰ ਯੋਜਨਾਬੱਧ ਤਰੀਕੇ ਨਾਲ ਤੈਅ ਸਮੇਂ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ ਤੇ ਪਿਛਲੇ 11 ਮਹੀਨਿਆਂ ਤੋਂ ਲੜੀਵਾਰ ਢੰਗ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਮਹੱਤਵਪੂਰਨ ਕੜੀ ਵਜੋਂ ਅੱਜ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਜਗਤਪੁਰਾ, ਗਹੀਰ ਕਲੋਨੀ ਤੇ ਕੱਚਾ ਪਹਾ ਵਿਚ ਰਹਿੰਦੇ ਪਰਿਵਾਰਾਂ ਦੀ ਪਿਛਲੇ ਕਰੀਬ ਡੇਢ ਦਹਾਕੇ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦਾ ਸਾਰਥਕ ਕਦਮ ਵਧਾਇਆ ਗਿਆ ਹੈ। 

ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੀਵਰੇਜ ਦੀਆਂ ਸੁਵਿਧਾਵਾਂ ਦੀ ਨਵੀਨੀਕਰਨ ਯੋਜਨਾ ਦੇ ਤਹਿਤ 6.34 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਅਮਨ ਅਰੋੜਾ ਨੇ ਕਿਹਾ ਭਗਵੰਤ ਮਾਨ ਸਰਕਾਰ ਸਮੂਹ ਪੰਜਾਬ ਵਾਸੀਆਂ ਦੇ ਹਿੱਤਾਂ ਪ੍ਰਤੀ ਸਾਕਾਰਾਤਮਕ ਸੋਚ ਰੱਖਦੇ ਹੋਏ ਹਰ ਉਸ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਤੋਂ ਪਿਛਲੀਆਂ ਸਰਕਾਰਾਂ ਨੇ ਪਿਛਲੇ 74 ਸਾਲਾਂ ਵਿੱਚ ਪੂਰੀ ਤਰ੍ਹਾਂ ਟਾਲਾ ਵੱਟ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣਾ ਰੱਖਿਆ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 22 ਵਿਖੇ ਜਗਤਪੁਰਾ ਮੁਹੱਲਾ, ਗਹੀਰ ਕਲੋਨੀ ਅਤੇ ਕੱਚਾ ਪਹਾ ਦੇ ਕਰੀਬ 1500 ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦਾ ਮੁਕੰਮਲ ਤੌਰ 'ਤੇ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਤੇ ਸੀਵਰੇਜ ਡਵੀਜ਼ਨ ਸੰਗਰੂਰ ਦੇ ਅਧਿਕਾਰੀਆਂ ਨੂੰ ਇਹ ਪ੍ਰੋਜੈਕਟ ਅਗਲੇ 5 ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਅਰੋੜਾ ਨੇ ਕਿਹਾ ਕਿ ਨਵੀਂ ਸੀਵਰਜ ਲਾਈਨ ਪੈਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ। ਇਸ ਮੌਕੇ ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਆਹਲੂਵਾਲੀਆ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਅਧਿਕਾਰੀਆਂ ਨੂੰ ਕੰਮ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ

ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget