Sangrur News: ਪੰਜਾਬ ਸਰਕਾਰ ਵੱਲੋਂ ਤਨਖਾਹ ਵਧਾਉਣ ਤੋਂ ਬਾਅਦ ਵੀ ਕੱਚੇ ਅਧਿਆਪਕ ਖੁਸ਼ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਖੂਬ ਪ੍ਰਚਾਰ ਕੀਤਾ ਹੈ। ਇਸ ਜ਼ਰੀਏ ਵੋਟਾਂ ਵਟੋਰਨ ਦੀ ਭਰਪੂਰ ਕੋਸ਼ਿਸ਼ ਕੀਤੀ ਹੈ ਪਰ ਅਸਲੀਅਤ ਵਿੱਚ ਸਰਕਾਰ ਵੱਲੋਂ ਸਿਰਫ ਤਨਖਾਹ ਵਿੱਚ ਵਾਧਾ ਕਰਕੇ ਅਧਿਆਪਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਅਸਲੀਅਤ ਵਿੱਚ ਨਾ ਤਾਂ ਕੱਚੇ ਅਧਿਆਪਕਾਂ ਨੂੰ ਕੋਈ ਪੇਅ-ਸਕੇਲ ਦਿੱਤਾ ਗਿਆ ਹੈ ਤੇ ਨਾ ਹੀ ਕੋਈ ਭੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਨੇ ਵੀ ਅਧਿਆਪਕਾਂ ਦੀ ਮਜਬੂਰੀ ਦਾ ਫਾਇਦਾ ਉਠਾਇਆ ਹੈ ਤੇ ਇੱਕ ਵੱਡਾ ਡਰਾਮਾ ਰਚ ਕੇ ਛੋਟੀ ਜਿਹੀ ਤਨਖਾਹ ਵਾਧੇ ਦੀ ਰਾਹਤ ਦਿੱਤੀ ਗਈ ਹੈ, ਜੋ ਅਧਿਆਪਕਾਂ ਨਾਂਲ ਬੇਇਨਸਾਫ਼ੀ ਹੈ।

ਉਨ੍ਹਾਂ ਕਿਹਾ ਕਿ ਦਹਾਕਿਆਂ ਬੱਧੀ ਵੱਖ-ਵੱਖ ਸਰਕਾਰਾਂ ਵੱਲੋਂ ਕੱਚੇ ਅਧਿਆਪਕਾਂ ਦਾ ਸੋਸ਼ਣ ਕਰਨਾ ਆਪਣੇ-ਆਪ ਵਿੱਚ ਇੱਕ ਮਿਸਾਲ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀ ਜਥੇਬੰਦੀ ਹੋਣ ਦੇ ਨਾਤੇ ਉਹ ਹਮੇਸ਼ਾ ਕੱਚੇ ਅਧਿਆਪਕਾਂ ਦੇ ਨਾਂਲ ਖੜ੍ਹੇ ਹਨ ਤੇ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਡੀਟੀਐਫ ਸਾਥ ਦੇਵੇਗੀ।

ਉਧਰ, ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿੱਚ ਪਿਛਲੇ 17 ਦਿਨਾਂ ਤੋਂ ਟੈਂਕੀ ਉਪਰ ਤੇ ਹੇਠਾਂ ਸੰਘਰਸ਼ ਕਰ ਰਹੇ 8736 ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਤਨਖਾਹ ਸਕੇਲ ਤੇ ਹੋਰ ਭੱਤੇ ਨਾ ਦੇ ਕੇ ਤਨਖਾਹ ਵਿਚ ਕੀਤੇ ਵਾਧੇ ’ਤੇ ਰੋਸ ਜਤਾਇਆ ਹੈ ਤੇ ਅੱਜ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਤਨਖਾਹ ਵਿੱਚ ਵਾਧਾ ਪਿਛਲੇ 17 ਦਿਨਾਂ ਤੋਂ ਟੈਂਕੀ ਉਪਰ ਡਟੇ ਮਾਨਸਾ ਦੇ ਅਧਿਆਪਕ ਇੰਦਰਜੀਤ ਸਿੰਘ ਨੂੰ ਟੈਂਕੀ ਤੋਂ ਥੱਲੇ ਨਹੀਂ ਲਾਹ ਸਕਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  Aਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆਉਣ ਕਾਰਨ ਰੱਥ ਨੂੰ ਲੱਗੀ ਅੱਗ, 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ


ਇਹ ਵੀ ਪੜ੍ਹੋ : ਟਾਈਟੈਨਿਕ ਦਾ ਮਲਬਾ ਦੇਖਣ ਗਏ ਅਰਬਪਤੀਆਂ ਦੀਆਂ ਮਿਲੀਆਂ ਲਾਸ਼ਾਂ , ਪਛਾਣਨਾ ਵੀ ਹੋਇਆ ਮੁਸ਼ਕਿਲ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ