Sangrur News: ਬਰਨਾਲਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 60 ਸਾਲਾਂ ਦੇ ਫੁੱਫੜ ਵੱਲੋਂ 19 ਸਾਲਾਂ ਦੀ ਭਤੀਜੀ ਨਾਲ ਬਲਾਤਕਾਰ ਕਰਨ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ।
ਭੂਆ ਕੋਲ ਰਹਿ ਕੇ ਪੜ੍ਹਾਈ ਕਰਨ ਆਈ ਸੀ ਪੀੜਤ
ਇਸ ਬਾਬਤ ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਦੀ ਰਹਿਣ ਵਾਲੀ ਬੱਚੀ ਆਪਣੀ ਭੂਆ ਕੋਲ 9ਵੀਂ ਕਲਾਸ ਵਿੱਚ ਪੜ੍ਹਦੀ ਸੀ। ਭੂਆ ਦੇ ਦੋਵੇਂ ਮੁੰਡੇ ਪਹਿਲਾਂ ਹੀ ਕੈਨੇਡਾ ਜਾ ਚੁੱਕੇ ਹਨ ਜਿਸ ਤੋਂ ਬਾਅਦ ਦੋ ਮਹੀਨੇ ਪਹਿਲਾਂ ਭੂਆ ਵੀ ਉਨ੍ਹਾਂ ਕੋਲੋ ਕੈਨੇਡਾ ਚਲੀ ਗਈ ਸੀ।
ਇਹ ਵੀ ਪੜ੍ਹੋ: Punjab News: ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਮੌਤ, ਚੰਗੇ ਭਵਿੱਖ ਲਈ ਕੁਝ ਸਾਲ ਪਹਿਲਾਂ ਗਿਆ ਸੀ ਵਿਦੇਸ਼
ਘਰ ਵਿੱਚ ਇਕੱਲੀ ਦੇਖ ਦੇ ਫੁੱਫੜ ਨੇ ਕੀਤਾ ਬਲਾਤਕਾਰ
ਪੀੜਤ ਕੁੜੀ ਆਪਣੇ ਫੁੱਫੜ ਤੇ ਉਸ ਦੇ ਬਜ਼ੁਰਗ ਪਿਤਾ ਦੀ ਸੰਭਾਲ ਕਰਦੀ ਸੀ। 5 ਸਤੰਬਰ ਨੂੰ ਪੀੜਤ ਕੁੜੀ ਘਰ ਵਿੱਚ ਇਕੱਲੀ ਸੀ ਤੇ ਜਿਸ ਦਾ ਫ਼ਾਇਦਾ ਚੁੱਕੇ ਕੇ ਉਸ ਦੇ ਫੁੱਫੜ ਨੇ ਉਸ ਨਾਲ ਬਲਾਤਕਾਰ ਕੀਤਾ। ਜਿਸ ਤੋਂ ਬਾਅਦ ਪੀੜਤ ਕੁੜੀ ਨੇ ਇਸ ਦੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ।
ਮਾਮਲਾ ਦਰਜ ਪਰ ਆਰੋਪੀ ਦੀ ਗ੍ਰਿਫ਼ਾਤਾਰੀ ਬਾਕੀ
ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਆਰੋਪੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਧਾਰਾ 376 ਤੇ 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।