Sangrur News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਹ ਸ਼ਨੀਵਾਰ ਨੂੰ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਅਕਾਲੀ ਦਲ ਯੂਨਾਈਟਿਡ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸ਼ਾਮਲ ਹੋ ਰਹੇ ਹਨ।
ਸੰਗਰੂਰ ਤੋਂ ਨਹੀਂ ਮਿਲੀ ਸੀ ਟਿਕਟ, ਇਸ ਲਈ ਚੱਲ ਰਹੇ ਸੀ ਨਾਰਾਜ਼
ਵਰਨਣਯੋਗ ਹੈ ਕਿ ਸਾਲ 2012 ਵਿੱਚ ਅਕਾਲੀ ਦਲ ਬਾਦਲ ਸਰਕਾਰ ਵਿੱਚ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ। ਪਿਛਲੀਆਂ ਚੋਣਾਂ ਵਿੱਚ ਵਿਨਰਜੀਤ ਗੋਲਡੀ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਸੀ। ਜਿਸ ਕਾਰਨ ਉਹ ਨਿਰਾਸ਼ ਨਜ਼ਰ ਆ ਰਹੇ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਧੂਰੀ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੇ ਸਨ।
ਗਰਗ ਦੇ ਪਾਰਟੀ ਛੱਡਣ ਨਾਲ ਅਕਾਲੀ ਦਲ ਨੂੰ ਹੋਵੇਗਾ ਨੁਕਸਾਨ ?
ਸੰਗਰੂਰ ਦੇ ਸਿਆਸੀ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਸਨ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਗਰਗ ਆਪਣੇ ਇਲਾਕੇ 'ਚ ਕਾਫੀ ਹਰਮਨ ਪਿਆਰੇ ਨੇਤਾ ਹਨ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਅਕਾਲੀ ਦਲ ਨੂੰ ਕਾਫੀ ਨੁਕਸਾਨ ਹੋਇਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।