Sangrur News: ਪੁਸਤਕ ਸੱਭਿਆਚਾਰ ਪੈਦਾ ਕਰਨ ਲਈ 30 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਲਾਇਬ੍ਰੇਰੀ
ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਮਜ਼ਬੂਤੀ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀ ਭਵਿੱਖ ਵਿੱਚ ਅਕਾਦਮਿਕ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।
Sangrur News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਮਜ਼ਬੂਤੀ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀ ਭਵਿੱਖ ਵਿੱਚ ਅਕਾਦਮਿਕ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।
ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਦੇ ਦੋ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਹਲਕੇ ਵਿੱਚ ਵਿਦਿਆਰਥੀ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਨਾਲ ਜੁੜਨ ਦੇ ਸਮਰੱਥ ਬਣਨਗੇ।
ਅਰੋੜਾ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਸਾਡਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਨਾਲ ਹੀ ਭਵਿੱਖ ਵਿੱਚ ਇਹ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ ਅਤੇ ਆਪਣੇ ਪਰਿਵਾਰਾਂ ਤੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਵਿੱਚ ਪੁਸਤਕ ਸੱਭਿਆਚਾਰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਦਿਹਾਤੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਲਾਇਬ੍ਰੇਰੀਆਂ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਵਿੱਚ ਵੀ ਲਾਇਬ੍ਰੇਰੀ ਸਥਾਪਤ ਕਰਨ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਨਾਲ ਮੁਖਤਿਆਰ ਸਿੰਘ, ਕੁਲਦੀਪ ਸਿੰਘ ਸਿੱਧੂ, ਚਿਤਵੰਤ ਸਿੰਘ, ਸਰਪੰਚ ਪ੍ਰਗਟ ਸਿੰਘ ਹਰਪ੍ਰੀਤ ਸਿੰਘ ਸਿੱਧੂ, ਲਾਡੀ ਸ਼ਰਮਾ, ਮਨਪ੍ਰੀਤ ਸਿੰਘ ਮਨੀ, ਕਾਲਾ ਸਿੰਘ, ਬਲਾਕ ਪ੍ਰਧਾਨ ਮਨੀ ਸਰਾਓ, ਜਗਰੂਪ ਸਿੰਘ ਬਲਾਕ ਸੰਮਤੀ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਪਿੰਡ ਨਿਵਾਸੀ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।