Road Accident: ਬਰਨਾਲਾ 'ਚ ਸਕੂਲੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ, 14 ਬੱਚੇ ਜ਼ਖ਼ਮੀ
ਬਰਨਾਲਾ ਵਿੱਚ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਤੇ ਟਰੱਕ ਦੀ ਟੱਕਰ ਹੋ ਗਈ ਜਿਸ ਵਿੱਚ ਬੱਸ ਚਾਲਕ ਸਮੇਤ 14 ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਧਨੌਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
Sangrur news: ਬਰਨਾਲਾ ਵਿੱਚ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਤੇ ਟਰੱਕ ਦੀ ਟੱਕਰ ਹੋ ਗਈ ਜਿਸ ਵਿੱਚ ਬੱਸ ਚਾਲਕ ਸਮੇਤ 14 ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਧਨੌਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਹਾਈਵੇ ਉੱਤੇ ਧਨੌਲਾ ਦੇ ਨੇੜੇ ਹੋਇਆ ਹੈ।
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਬੱਚੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਪਿੱਛੇ ਤੋਂ ਟਰੱਕ ਨਾਲ ਟਕਰਾਅ ਗਈ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।