ਅਨਿਲ ਜੈਨ ਦੀ ਰਿਪੋਰਟ
Sangrur News: ਥਾਣਾ ਲਹਿਰਾ ਅਧੀਨ ਆਉਂਦੇ ਪਿੰਡ ਚੋਟੀਆਂ ਵਿਖੇ ਪਿੰਡ ਦੀ ਪੰਚਾਇਤ, ਨਗਰ ਨਿਵਾਸੀ ਤੇ ਸਮੂਹ ਕਲੱਬਾਂ ਵੱਲੋਂ ਪਿੰਡ ਵਿੱਚ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਸਥਾਨਕ ਦੁੱਖ ਨਿਵਾਰਨ ਤਲਾਈ ਵਿਖੇ ਭਾਰੀ ਇਕੱਠ ਰੱਖਿਆ ਗਿਆ। ਇਸ ਇਕੱਠ ਵਿੱਚ ਪੰਚ-ਸਰਪੰਚ, ਕਲੱਬਾਂ ਦੇ ਅਹੁਦੇਦਾਰ, ਪਿੰਡ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਡੀਐਸਪੀ ਲਹਿਰਾ ਪੁਸ਼ਪਿੰਦਰ ਸਿੰਘ, ਸਿਟੀ ਇੰਚਾਰਜ਼ ਮੈਡਮ ਅਮਨਦੀਪ ਕੌਰ ਤੇ ਚੌਕੀ ਚੋਟੀਆਂ ਇੰਚਾਰਜ ਹਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 



ਇਸ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਦੀ ਸਰਪੰਚ ਮਮਤਾ ਰਾਣੀ ਦੇ ਪਤੀ ਗੁਰਜੰਟ ਸਿੰਘ ਤੋਂ ਇਲਾਵਾ ਸਤਨਾਮ ਸਿੰਘ ਚੋਟੀਆਂ, ਸੁਖਦੇਵ ਸਿੰਘ ਆਦੀ ਨੇ ਕਿਹਾ ਕਿ ਸਾਡੇ ਪਿੰਡ ਤੋਂ ਜਾਖਲ (ਹਰਿਆਣਾ) ਮਹਿਜ਼ 4 ਕਿਲੋਮੀਟਰ ਹੈ। ਇਸ ਕਾਰਨ ਇੱਥੇ ਪਿਛਲੇ ਕਈ ਮਹੀਨਿਆਂ ਤੋਂ ਨਸ਼ਾ ਵਧਿਆ ਹੋਇਆ ਹੈ। ਸਾਰਿਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੈ।


ਇਸ ਸਮੇਂ ਪੰਚਾਇਤ ਵੱਲੋਂ ਪਾਏ ਮਤਿਆਂ ਵਿੱਚ ਵੀ ਜ਼ਿਕਰ ਕੀਤਾ ਗਿਆ ਕਿ ਜੇਕਰ ਕੋਈ ਨਾਜਾਇਜ਼ ਨਸ਼ੇ ਵੇਚਦਾ ਜਾਂ ਗ਼ੈਰ-ਕਨੂੰਨੀ ਕੰਮ ਕਰਦਾ ਹੈ ਤਾਂ ਪੰਚਾਇਤ ਤੇ ਪਿੰਡ ਵਾਸੀ ਉਸ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਮਦਦ ਨਹੀਂ ਕਰਨਗੇ। ਜੇਕਰ ਇਸ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਰਾਹ ਵਿੱਚ ਕੰਡੇ ਆਏ ਤਾਂ ਉਨ੍ਹਾਂ ਨੂੰ ਵੀ ਚੁੱਕ ਕੇ ਪਾਸੇ ਕਰਾਂਗੇ।



ਇਸ ਸਬੰਧੀ ਡੀਐਸਪੀ ਲਹਿਰਾ ਪੁਸ਼ਪਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਨਸ਼ਾ ਵੇਚਣ ਵਾਲੇ ਦਾ ਪਤਾ ਦੱਸਿਆ ਜਾਵੇ ਜਿਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਨਸ਼ਾ ਕਰਨ ਵਾਲੇ ਕਿਸੇ ਬੱਚੇ ਨੂੰ ਇਲਾਜ ਦੀ ਲੋੜ ਹੈ, ਉਹ ਭੀ ਮੁਹੱਈਆ ਕਰਵਾਇਆ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ