ਪੜਚੋਲ ਕਰੋ

Sangrur News: ਆਮ ਆਦਮੀ ਪਾਰਟੀ ਦੀ ਇੱਜ਼ਤ ਦਾ ਸਵਾਲ ਬਣਿਆ ਸੰਗਰੂਰ, ਕੀ ਮੁੜ ਬਾਜ਼ੀ ਮਾਰਨਗੇ ਸਿਮਰਨਜੀਤ ਮਾਨ?

'ਆਪ' ਨੇ ਪਿਛਲੀ ਵਾਰ ਦੀ ਹਾਰ ਦਾ ਦਾਗ ਧੋਣ ਲਈ ਇਸ ਵਾਰ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੀਤ ਹੇਅਰ ਨੇ ਦੋ ਵਾਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਚੋਣ ਜਿੱਤੀ ਹੈ। ਸਾਲ 2017 ਤੇ 2022 ’ਚ ਉਹ ਵਿਧਾਨ ਸਭਾ ਚੋਣ ਜਿੱਤੇ ਹਨ।

Sangrur News: ਸੰਗਰੂਰ ਲੋਕ ਸਭਾ ਹਲਕਾ ਸੱਤਾਧਿਰ ਆਮ ਆਦਮੀ ਪਾਰਟੀ (ਆਪ) ਲਈ ਮੁੜ ਇੱਜ਼ਤ ਦਾ ਸਵਾਲ ਬਣ ਗਿਆ ਹੈ। ਸੰਗਰੂਰ ਹਲਕਾ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਲਈ 'ਆਪ' ਨੇ ਪਿਛਲੀ ਵਾਰ ਦੀ ਹਾਰ ਦਾ ਦਾਗ ਧੋਣ ਲਈ ਇਸ ਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੀਤ ਹੇਅਰ ਨੇ ਦੋ ਵਾਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਚੋਣ ਜਿੱਤੀ ਹੈ। ਸਾਲ 2017 ਤੇ 2022 ’ਚ ਉਹ ਵਿਧਾਨ ਸਭਾ ਚੋਣ ਜਿੱਤੇ ਹਨ ਤੇ ਹੁਣ ਕੈਬਨਿਟ ਮੰਤਰੀ ਹਨ।

ਬੇਸ਼ੱਕ ਅਜੇ ਤੱਕ ਕਿਸੇ ਹੋਰ ਪਾਰਟੀ ਨੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਚੋਣ ਪਿੜ ’ਚ ਨਿੱਤਰ ਆਏ ਹਨ। ਉਨ੍ਹਾਂ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਤੈਅ ਹੈ ਕਿ ਸਿਮਰਨਜੀਤ ਸਿੰਘ ਮਾਨ ਮੁੜ ਚੋਣ ਪਿੜ ’ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਸਾਲ 1989 ’ਚ ਤਰਨ ਤਾਰਨ ਤੇ 1999 ’ਚ ਸੰਗਰੂਰ ਸੰਸਦੀ ਹਲਕੇ ਤੋਂ ਚੋਣ ਜਿੱਤ ਚੁੱਕੇ ਹਨ। ਇਸ ਹਲਕੇ ਤੋਂ ਸਾਲ 2022 ਦੀ ਜ਼ਿਮਨੀ ਚੋਣ ਵੀ ਜਿੱਤ ਚੁੱਕੇ ਹਨ ਤੇ ਮੌਜੂਦਾ ਸੰਸਦ ਮੈਂਬਰ ਹਨ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਤੇ ਬਸਪਾ ਵੱਲੋਂ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਜਦੋਂ ਕਿ ਵੱਖ-ਵੱਖ ਨਾਵਾਂ ਬਾਰੇ ਕਿਆਸਅਰਾਈਆਂ ਲੱਗ ਰਹੀਆਂ ਹਨ। ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ ’ਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਨਾਂ ਸ਼ਾਮਲ ਹੈ। 

ਵਿਜੈਇੰਦਰ ਸਿੰਗਲਾ ਦੇ ਨਾਮ ਦੀ ਚਰਚਾ ਸੰਗਰੂਰ ਤੋਂ ਇਲਾਵਾ ਪਟਿਆਲਾ ਹਲਕੇ ਤੋਂ ਵੀ ਚੱਲ ਰਹੀ ਹੈ ਜਿਸ ਬਾਰੇ ਆਉਣ ਵਾਲੇ ਦਿਨਾਂ ’ਚ ਫੈਸਲਾ ਲਿਆ ਜਾਵੇਗਾ। ਭਾਵੇਂ ਅਕਾਲੀ-ਭਾਜਪਾ ਗੱਠਜੋੜ ਦਾ ਪੇਚ ਅਜੇ ਵੀ ਫਸਿਆ ਹੋਇਆ ਹੈ ਪਰ ਚੋਣ ਗੱਠਜੋੜ ਹੋਣ ਜਾਂ ਨਾ ਹੋਣ ਦੀ ਸੂਰਤ ਵਿੱਚ ਇਸ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਉਮੀਦਵਾਰੀ ਲਗਪਗ ਤੈਅ ਮੰਨੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਨਾਲ ਏਕਤਾ ਹੋਣ ਮਗਰੋਂ ਹੀ ਢੀਂਡਸਾ ਨੇ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਭਾਜਪਾ ਤੇ ਅਕਾਲੀ ਦਲ ਦਾ ਗੱਠਜੋੜ ਨਾ ਹੋਇਆ ਤਾਂ ਭਾਜਪਾ ਵੱਲੋਂ ਅਰਵਿੰਦ ਖੰਨਾ, ਕੇਵਲ ਸਿੰਘ ਢਿੱਲੋਂ, ਹਰਜੀਤ ਸਿੰਘ ਗਰੇਵਾਲ, ਦਾਮਨ ਥਿੰਦ ਬਾਜਵਾ ’ਚੋਂ ਕਿਸੇ ਦੇ ਨਾਮ ਉਪਰ ਉਮੀਦਵਾਰੀ ਦੀ ਮੋਹਰ ਲੱਗ ਸਕਦੀ ਹੈ। ਬਸਪਾ ਵੱਲੋਂ ਪਾਰਟੀ ਆਗੂ ਚਮਕੌਰ ਸਿੰਘ ਵੀਰ ਤੇ ਡਾ. ਮੱਖਣ ਸਿੰਘ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਹਨ।

ਟਾਪ ਹੈਡਲਾਈਨ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget