ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਤੁਹਾਡੇ ਇਸ ਵਤੀਰੇ ਅਤੇ ਗਤੀਵਿਧੀਆਂ ਕਰਕੇ ਪਾਰਟੀ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਅਤੇ ਇਸ ਕਾਰਨ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਂਦਾ ਹੈ।
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਆਜਾਦ ਉਮੀਦਵਾਰ ਜਿਮਨੀ ਚੋਣਾਂ ਲੜ ਰਿਹਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ, ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਰੁੱਧ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
ਪੋਸਟ ਵਿੱਚ ਲਿਖਿਆ, ਅਸੀਂ ਤੁਹਾਨੂੰ ਯਾਦ ਕਰਾਉਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹੋਣ ਦੇ ਨਾਤੇ ਤੁਹਾਨੂੰ ਪਾਰਟੀ ਦੇ ਪ੍ਰਤੀਨਿਧੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ ਅਤੇ ਤੁਹਾਡੀ ਇਹ ਗਤੀਵਿਧੀ ਅਨੁਸ਼ਾਸਨਹੀਣਤਾ ਦਾ ਨਮੂਨਾ ਹੈ। ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਵਿਵਹਾਰ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ।
ਤੁਹਾਡੇ ਇਸ ਵਤੀਰੇ ਅਤੇ ਗਤੀਵਿਧੀਆਂ ਕਰਕੇ ਪਾਰਟੀ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਅਤੇ ਇਸ ਕਾਰਨ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਂਦਾ ਹੈ।
ਜ਼ਿਕਰ ਕਰ ਦਈਏ ਕਿ ਗੁਰਦੀਪ ਬਾਠ ਨੂੰ ਝਾਕ ਸੀ ਕਿ ਪਾਰਟੀ ਉਸ ਨੂੰ ਬਰਨਾਲਾ ਦੀਆਂ ਜਿਮਨੀ ਚੋਣਾਂ ਵਿੱਚ ਉਮੀਦਵਾਰ ਐਲਾਨੇਗੀ ਪਰ ਪਾਰਟੀ ਵਲੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਿਸ ਉਤੇ ਇਲਜਾਮ ਲੱਗੇ ਨੇ ਕਿ ਸੰਸਦ ਮੈਂਬਰ ਮੀਤ ਹੇਅਰ ਦੇ ਕਰੀਬੀ ਹੋਣ ਕਰਕੇ ਉਸ ਨੂੰ ਟਿਕਟ ਨਾਲ ਨਵਾਜਿਆ ਗਿਆ ਹੈ ਉਸ ਨੇ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੋਈ ਵੀ ਕੰਮ ਨਹੀਂ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।