Sangrur News: ਲਹਿਰਾਗਾਗਾ ਦੇ ਮੂਣਕ ਪਹੁੰਚੇ ਸਾਬਕਾ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਇਸ ਕਦਰ ਬਦ ਤੋਂ ਬਦਤਰ ਹੋ ਚੁੱਕੀ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੋਸ਼ਲ ਮੀਡੀਆ ਤੇ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ, ਪੰਜਾਬ ਸਰਕਾਰ ਨੂੰ ਲੋਕ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ। 


'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਉੱਪਰ ਢੀਂਡਸਾ ਨੇ ਕਿਹਾ ਕਿ ਪਾਰਟੀ ਨੇ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤ ਸੰਚਾਰ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀਆਂ ਗੱਲਾਂ ਦੀ ਪ੍ਰਸੰਸਾ ਕੀਤੀ ਹੈ। ਹੁਣ ਸਰਕਾਰ ਵੱਲੋਂ ਜਜ਼ਬਾਤੀ ਤੌਰ ਤੇ ਅੰਮ੍ਰਿਤਪਾਲ ਨਾਲ ਜੁੜੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਸਰਾਸਰ ਗਲਤ ਹੈ। ਉਨ੍ਹਾਂ ਸਿੱਖ ਨੌਜਵਾਨਾਂ ਤੇ ਐਨਐਸਐਸ ਲਾਉਣ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਮਾਮਲੇ 'ਚ ਸਫਲ ਨਹੀਂ ਹੋ ਸਕੇ, ਜਦੋਂਕਿ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ।


 ਉਨ੍ਹਾਂ ਕਿਹਾ ਕਿ ਜਦੋਂ ਤਕ ਬਾਦਲ ਪਰਿਵਾਰ ਅਕਾਲੀ ਦਲ ਦੀ ਪ੍ਰਧਾਨਗੀ ਨਹੀਂ ਛੱਡਦਾ ਅਕਾਲੀ ਦਲ ਕਦੇ ਵੀ ਕਾਮਯਾਬ ਨਹੀਂ ਹੋ ਸਕਦਾ। ਦੂਜੇ ਪਾਸੇ ਬਾਦਲ ਪਰਿਵਾਰ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਐਸਜੀਪੀਸੀ ਦੀ ਲੁੱਟ ਖਸੁੱਟ ਕਰਨ ਦੇ ਦਾਗ ਨੂੰ ਕਦੇ ਵੀ ਧੋਇਆ ਨਹੀਂ ਜਾ ਸਕਦਾ। ਜਲੰਧਰ ਲੋਕ ਸਭਾ ਚੋਣ ਮਾਮਲੇ ਤੇ ਕਿਹਾ ਕਿ ਫਿਲਹਾਲ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਪਾਰਟੀ ਦੀ ਬੈਠਕ ਵਿੱਚ ਉਮੀਦਵਾਰ ਜਾਂ ਕਿਸੇ ਹੋਰ ਪਾਰਟੀ ਉਮੀਦਵਾਰ ਦੀ ਮਦੱਦ ਕਰਨ ਬਾਰੇ ਫੈਸਲਾ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ