Sangrur News : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਪਹਾੜੀ ਇਲਾਕੇ ਵਿੱਚ ਪਈ ਭਾਰੀ ਬਾਰਿਸ਼ ਕਾਰਨ ਘੱਗਰ ਦਾ ਪੱਧਰ ਕਾਫ਼ੀ ਵਧ ਗਿਆ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਬਾਰਿਸ਼ ਕਾਰਨ ਸ਼ਹਿਰਾਂ ਤੇ ਪਿੰਡਾਂ ਵਿੱਚ ਪਾਣੀ ਭਰਨ ਦਾ ਖਦਸ਼ਾ ਪੈਦਾ ਹੋ ਸਕਦਾ ਹੈ ,ਜਿਸ ਕਾਰਨ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਸੰਭਾਵੀ ਹੜ੍ਹਾਂ ਸਬੰਧੀ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।


ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਅਫ਼ਵਾਹ ’ਤੇ ਯਕੀਨ ਨਾ ਕਰਨ ਅਤੇ ਹੜ੍ਹਾਂ ਦੇ ਸਬੰਧ ਵਿੱਚ ਕਿਸੇ ਵੀ ਜਾਣਕਾਰੀ ਲਈ ਸੰਗਰੂਰ ਵਿਖੇ ਸਥਾਪਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01672-234196, ਪੁਲਿਸ ਫਲੱਡ ਕੰਟਰੋਲ ਰੂਮ ਦਾ ਨੰਬਰ 01672-230800, 80545-45100 ਹੈ।

 

ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ’ਤੇ ਮੂਨਕ ਵਿਖੇ 01676-276977, ਧੂਰੀ ਵਿਖੇ 01675-220561, ਦਿੜ੍ਹਬਾ ਵਿਖੇ 01676-242567, ਸੁਨਾਮ ਵਿਖੇ 01676-500151, ਲਹਿਰਾ ਵਿਖੇ 01676-272124, ਭਵਾਨੀਗੜ੍ਹ ਵਿਖੇ 01672-270255 ਅਤੇ ਫਲੱਡ ਕੰਟਰੋਲ ਰੂਮ ਸਬ ਡਵੀਜ਼ਨ ਸੰਗਰੂਰ ਵਿਖੇ 01672-234260 ’ਤੇ ਹੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਐਡਵਾਈਜ਼ਰੀ ’ਤੇ ਹੀ ਯਕੀਨ ਕੀਤਾ ਜਾਵੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ