Sangrur News: ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ(Simranjit Singh Mann)ਵੱਲੋਂ ਸੀਨੀਅਰ ਵਕੀਲ ਐਡਵੋਕੇਟ ਜਗਮੀਤ ਸਿੰਘ ਨੂੰ ਉਨ੍ਹਾਂ ਦੀਆਂ ਪਾਰਟੀ ਅਤੇ ਲੋਕਾਂ ਪ੍ਰਤੀ ਸੇਵਾ ਭਾਵਨਾ ਨੂੰ ਦੇਖਦੇ ਹੋਏ ਐਮ.ਪੀ. ਹਲਕਾ ਸੰਗਰੂਰ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਾਰਟੀ ਪ੍ਰਧਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ ਵੱਲੋਂ ਐਡਵੋਕੇਟ ਜਗਮੀਤ ਸਿੰਘ ਨੂੰ ਇਸ ਅਹਿਮ ਜਿੰਮੇਵਾਰੀ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ |
ਇਸ ਮੌਕੇ ਭਸੌੜ ਨੇ ਕਿਹਾ ਕਿ ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕੇ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਕੰਮਾਂ ਤੋਂ ਹਲਕੇ ਦਾ ਹਰ ਵਰਗ ਖਾਸ ਕਰਕੇ ਯੂਥ ਕਾਫੀ ਪ੍ਰਭਾਵਿਤ ਹੋਇਆ ਹੈ ਅਤੇ ਲਗਾਤਾਰ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਦੀ ਮਜਬੂਤੀ ਨੂੰ ਹੋਰ ਵਧਾ ਰਿਹਾ ਹੈ, ਜਿਨ੍ਹਾਂ ਨੌਜਵਾਨਾਂ ਵੱਲੋਂ ਪਿਛਲੇ ਸਮੇਂ ਦੌਰਾਨ ਪਾਰਟੀ ਦੀ ਚੜ੍ਹਦੀ ਕਲਾ ਲਈ ਸ਼ਲਾਘਾਯੋਗ ਕੰਮ ਕੀਤੇ ਹਨ, ਉਨ੍ਹਾਂ ਨੂੰ ਪਾਰਟੀ ਪ੍ਰਧਾਨ ਵੱਲੋਂ ਅਹਿਮ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ |
ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਯੂਥ ਆਗੂ ਐਡਵੋਕੇਟ ਜਗਮੀਤ ਸਿੰਘ ਨੂੰ ਐਮ.ਪੀ. ਹਲਕਾ ਸੰਗਰੂਰ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਮੀਦ ਕਰਦੇ ਹਾਂ ਕਿ ਐਡਵੋਕੇਟ ਜਗਮੀਤ ਸਿੰਘ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਭਵਿੱਖ ਵਿੱਚ ਪਾਰਟੀ ਦੀ ਚੜ੍ਹਦੀ ਕਲਾਂ ਲਈ ਹੋਰ ਵੀ ਦਿ੍ੜਤਾ ਨਾਲ ਕੰਮ ਕਰਨਗੇ |
ਨਵ ਨਿਯੁਕਤ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਨੇ ਪਾਰਟੀ ਪ੍ਰਧਾਨ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਚੜ੍ਹਦੀ ਕਲਾਂ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।