ਵਿਦੇਸ਼ਾਂ 'ਚ ਰੋਸ ਮੁਜ਼ਹਰੇ ਤੇ ਧਮਕੀਆਂ ਮਗਰੋਂ ਖਾਲਿਸਤਾਨੀਆਂ ਦੀ ਪੰਜਾਬ 'ਚ ਦਸਤਕ, ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ
ਹੁਣ ਬਰਨਾਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜੰਗਲਾਤ ਵਿਭਾਗ ਤੇ ਸੀਐਮ ਭਗਵੰਤ ਮਾਨ ਦੇ ਅਧਿਕਾਰਤ ਬੈਨਰ 'ਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ।
Sangrur News: ਵਿਦੇਸ਼ਾਂ ਵਿੱਚ ਰੋਸ ਮੁਜ਼ਹਰੇ ਤੇ ਧਮਕੀਆਂ ਦੇਣ ਮਗਰੋਂ ਖਾਲਿਸਤਾਨੀਆਂ ਨੇ ਪੰਜਾਬ ਵਿੱਚ ਵੀ ਦਸਤਕ ਦਿੱਤੀ ਹੈ। ਹੁਣ ਬਰਨਾਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜੰਗਲਾਤ ਵਿਭਾਗ ਤੇ ਸੀਐਮ ਭਗਵੰਤ ਮਾਨ ਦੇ ਅਧਿਕਾਰਤ ਬੈਨਰ 'ਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਬਰਨਾਲਾ ਤੋਂ ਹੰਡਿਆਇਆ ਰੋਡ ਨੂੰ ਜਾਂਦੀ ਸੜਕ ’ਤੇ ਸਥਿਤ ਡੀਸੀ ਦਫ਼ਤਰ ਤੇ ਉਨ੍ਹਾਂ ਦੇ ਘਰ ਵਿਖੇ ਇਹ ਨਾਅਰੇ ਲਿਖੇ ਗਏ ਹਨ।
ਉਧਰ, ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਸਿੱਖ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਪੰਨੂ ਵੱਲੋਂ ਵੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਪੰਨੂ ਨੇ ਇਸ ਵਾਇਰਲ ਵੀਡੀਓ ਵਿੱਚ ਭਾਰਤ ਵਿੱਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਇਸ ਦੌਰਾਨ ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ।
ਇਸ ਦੇ ਨਾਲ ਹੀ ਬਰਨਾਲਾ ਵਿੱਚ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਤੋਂ ਬਾਅਦ ਬਰਨਾਲਾ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਜਿਨ੍ਹਾਂ ਥਾਵਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ, ਉਨ੍ਹਾਂ 'ਤੇ ਪੇਂਟ ਕੀਤਾ ਗਿਆ ਹੈ। ਡੀਸੀ ਦਫ਼ਤਰ ਤੇ ਘਰ ਦੇ ਬੋਰਡਾਂ ਨੂੰ ਸਫ਼ੈਦ ਰੰਗ ਦਿੱਤਾ ਗਿਆ ਹੈ। ਜੰਗਲਾਤ ਵਿਭਾਗ ਦੀ ਕੰਧ 'ਤੇ ਲਿਖਿਆ ਹੈ ਕਿ ਇੱਥੇ ਫੁੱਲ ਵੱਢਣ ਦੀ ਮਨਾਹੀ ਹੈ। ਇੱਕ ਥਾਂ ਲਿਖਿਆ ਹੈ ਕਿ ਇੱਥੇ ਪਿਸ਼ਾਬ ਕਰਨਾ ਵਰਜਿਤ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ