Sangrur News: ਕਾਂਗਰਸੀ ਲੀਡਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਖੀ ਸਿਆਸਤ, ਤਿੱਖਾ ਸੰਘਰਸ਼ ਵਿੱਢਣ ਦਾ ਕੀਤਾ ਐਲਾਨ, ਜਾਣੋ ਮਾਮਲਾ
Punjab News: ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਇਸ ਪੂਰੇ ਮਾਮਲੇ ਨੂੰ ਸਿਆਸੀ ਰੰਜਿਸ਼ ਦੱਸਦਿਆਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਇਹ ਝੂਠੇ ਪਰਚੇ ਕੀਤੇ ਜਾ ਰਹੇ ਹਨ।
Sangrur News: ਬਰਨਾਲਾ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ ਦੀ ਗ੍ਰਿਫਤਾਰੀ ਦੇ ਦੂਜੇ ਦਿਨ ਜ਼ਿਲਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਵੱਲੋਂ ਐੱਸ.ਐੱਸ.ਪੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਮਹੇਸ਼ ਕੁਮਾਰ ਲੋਟਾ ਵਿਰੁੱਧ ਦਰਜ ਕੀਤਾ ਕੇਸ ਰੱਦ ਨਾ ਕੀਤਾ ਤਾਂ ਭਲਕੇ ਜ਼ਿਲ੍ਹਾ ਪੱਧਰ ਉੱਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਇਸ ਪੂਰੇ ਮਾਮਲੇ ਨੂੰ ਸਿਆਸੀ ਰੰਜਿਸ਼ ਦੱਸਦਿਆਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਇਹ ਝੂਠੇ ਪਰਚੇ ਕੀਤੇ ਜਾ ਰਹੇ ਹਨ।
ਜੇ ਪੂਰੇ ਮਾਮਲੇ 'ਤੇ ਨਜ਼ਰ ਮਾਰੀਏ ਤਾਂ ਇਹ ਸਾਰਾ ਮਾਮਲਾ ਬੀਤੀ ਰਾਤ ਇੱਕ ਵਿਆਹ ਸਮਾਗਮ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦਾ ਹੈ। ਇਸ ਤੋਂ ਬਾਅਦ ਕਾਂਗਰਸ ਆਗੂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਮਹੇਸ਼ ਕੁਮਾਰ ਲੋਟਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਮੌਕੇ ਐਸ.ਐਸ.ਪੀ ਦਫ਼ਤਰ ਪੁੱਜੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਪੁਲਿਸ ਪ੍ਰਸ਼ਾਸ਼ਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਮੂਲੀ ਝਗੜੇ ਨੂੰ ਵੱਡੀ ਗੱਲ ਵਿੱਚ ਬਦਲ ਕੇ ਸਾਬਕਾ ਕੌਂਸਲਰ ਅਤੇ ਸ਼ਹਿਰੀ ਪ੍ਰਧਾਨ ਕਾਂਗਰਸ ਪਾਰਟੀ ਦੇ ਮਹੇਸ਼ ਕੁਮਾਰ ਲੋਟਾ ਅਤੇ ਉਸ ਦੇ ਸਾਥੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਸ਼ੈਲਰ ਸੰਸਥਾ ਦੇ ਮੁਖੀ ਖਿਲਾਫ ਗੰਭੀਰ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ ਸ਼ਰੇਆਮ ਧੱਕੇਸ਼ਾਹੀ ਹੈ, ਸਾਫ-ਸੁਥਰੇ ਨੇਤਾ ਦੇ ਅਕਸ ਨੂੰ ਢਾਹ ਲੱਗ ਰਹੀ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਦਰਅਸਲ ਇਸ ਪਿੱਛੇ ਸਿਆਸੀ ਰੰਜਿਸ਼ ਹੈ। ਕਿਉਂਕਿ ਸਾਰਾ ਮਾਮਲਾ ਬਰਨਾਲਾ ਨਗਰ ਕੌਂਸਲ ਦਾ ਪ੍ਰਧਾਨ ਹੈ ਪਰ ਕਾਂਗਰਸੀ ਆਗੂ ਗੁਰਜੀਤ ਸਿੰਘ ਰਾਮਨਵਾਸੀਆ ਅਜੇ ਵੀ ਨਿਯੁਕਤ ਹਨ ਅਤੇ ਮਹੇਸ਼ ਕੁਮਾਰ ਲੋਟਾ ਉਸ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਿਆਸੀ ਦਬਾਅ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਪੈਸਾ ਹੜੱਪਣ ਵਾਲਾ ਕੰਮ ਕੀਤਾ ਗਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।