Sangrur News: ਕਿਲ੍ਹਾ ਮਾਰਕੀਟ ਵਿੱਚ ਹੋਏ ਝਗੜੇ ਤੋਂ ਬਾਅਦ ਪੁਲਿਸ ਸਖ਼ਤ, ਦਿੱਤੇ ਆਦੇਸ਼
ਇਸ ਘਟਨਾ ਦੌਰਾਨ ਪੀੜਤ ਐਨ.ਆਰ.ਆਈ ਮਹਿਲਾ ਦੇ ਬਿਆਨ ਦੇ ਆਧਾਰ ’ਤੇ ਦੂਜੀ ਧਿਰ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵੱਲੋਂ ਮਾਰਕੀਟ ਵਿਖੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਜਾਂ ਹੋਰ ਵੀਡੀਓ ਫੁਟੇਜ ਅਤੇ ਮੌਕੇ ਦੇ ਗਵਾਹਾਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
Sangrur News: ਕਿਲ੍ਹਾ ਮਾਰਕੀਟ ਸੰਗਰੂਰ ਵਿਖੇ ਦੋ ਦਿਨ ਪਹਿਲਾਂ ਵਾਪਰੀ ਘਟਨਾ ਦੌਰਾਨ ਦੋ ਧਿਰਾਂ ਵਿਚਾਲੇ ਹੋਈ ਜ਼ੁਬਾਨੀ ਤਕਰਾਰ ਅਤੇ ਉਸ ਤੋਂ ਬਾਅਦ ਹੋਏ ਝਗੜੇ ਬਾਬਤ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਪੁਲਿਸ ਲਾਈਨ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਮਹਿਲਾ ਐਸ.ਆਈ ਵੱਲੋਂ ਡੀ.ਐਸ.ਪੀ ਰੈਂਕ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਦੌਰਾਨ ਪੀੜਤ ਐਨ.ਆਰ.ਆਈ ਮਹਿਲਾ ਦੇ ਬਿਆਨ ਦੇ ਆਧਾਰ ’ਤੇ ਦੂਜੀ ਧਿਰ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵੱਲੋਂ ਮਾਰਕੀਟ ਵਿਖੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਜਾਂ ਹੋਰ ਵੀਡੀਓ ਫੁਟੇਜ ਅਤੇ ਮੌਕੇ ਦੇ ਗਵਾਹਾਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਵਿਸ਼ਵਾਸ ਦਿਵਾਇਆ ਕਿ ਮੈਰਿਟ ਦੇ ਆਧਾਰ ’ਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਦੇ ਹੋਏ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।