ਪੜਚੋਲ ਕਰੋ

Sangrur News: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮਗਰੋਂ ਪੰਜਾਬ ਭਰ 'ਚ ਆਪ੍ਰੇਸ਼ਨ ਸੀਲ-4, ਹੱਦਾਂ 'ਤੇ ਲਾਏ ਨਾਕੇ

Sangrur News: ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਪ੍ਰੇਸ਼ਨ ਸੀਲ-4 ਤਹਿਤ ਪੰਜਾਬ ਭਰ 'ਚ ਪੁਲਿਸ ਵੱਲੋਂ ਇੰਟਰ ਸਟੇਟ ਨਾਕੇ ਲਾਏ ਗਏ। ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਤਾਇਨਾਤ ਕੀਤੇ ਗਏ।

Sangrur News:  ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤਾਂ ਮਗਰੋਂ ਅੱਜ ਪੰਜਾਬ ਭਰ ਵਿੱਚ ਪੁਲਿਸ ਅਲਰਟ ਨਜ਼ਰ ਆਈ। ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਪ੍ਰੇਸ਼ਨ ਸੀਲ-4 ਤਹਿਤ ਪੰਜਾਬ ਭਰ 'ਚ ਪੁਲਿਸ ਵੱਲੋਂ ਇੰਟਰ ਸਟੇਟ ਨਾਕੇ ਲਾਏ ਗਏ। ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਤਾਇਨਾਤ ਕੀਤੇ ਗਏ।

ਇਸ ਦੌਰਾਨ ਖਾਸ ਤੌਰ ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਨਸ਼ਿਆਂ ਨੂੰ ਲੈ ਕੇ ਇਹ ਵੱਡੀ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਨਾਲ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਮੀਟਿੰਗ ਤੋਂ ਅਗਲੇ ਦਿਨ ਹੀ ਚਲਾਈ ਗਈ ਹੈ। ਇਸ ਤਹਿਤ ਬਾਹਰਲੇ ਸੂਬਿਆਂ ਤੋਂ ਪੰਜਾਬ ਵਿੱਚ ਆ ਰਹੇ ਨਸ਼ੇ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਅਪਰਾਧੀਆਂ ਉੱਪਰ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਇਸ ਬਾਰੇ ਸੰਗਰੂਰ ਦੇ ਐਸਪੀ ਨੇ ਦੱਸਿਆ ਗਿਆ ਕਿ ਜ਼ਿਲ੍ਹੇ ਦੀ ਹੱਦ ਹਰਿਆਣਾ ਨਾਲ ਲੱਗਦੀ ਹੈ ਜਿੱਥੇ ਤਿੰਨ ਇੰਟਰ ਸਟੇਟ ਨਾਕੇ ਲਾਏ ਗਏ ਹਨ। ਇੱਥੇ ਵੱਡੀ ਗਿਣਤੀ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਹਨ। ਇਸ ਦੀ ਨਿਗਰਾਨੀ ਖੁਦ ਐਸਪੀ ਸੰਗਰੂਰ ਕਰ ਰਹੇ ਹਨ। ਹਰਿਆਣਾ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਦਰਅਸਲ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਖਿਲਾਫ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ ਕਿਸੇ ਤਰ੍ਹਾਂ  ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। 

ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਜਬਰੀ ਵਸੂਲੀ ਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ।

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget