Punjab Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋਈ। ਇਸ ਮੌਕੇ ਸ੍ਰੀ ਫ਼ਤਿਹਗੜ੍ਹ ਵਿੱਚ ਵੋਟ ਪਾਉਣ ਤੋਂ ਬਾਅਦ ਸੰਗਰੂਰ ਤੋਂ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਾ ਦਾਅਵਾ ਕੀਤਾ ਹੈ।


ਇਸ ਮੌਕੇ ਮੀਡੀਆ ਨਾਲ ਰਾਬਤਾ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਦੀਆਂ ਚੋਣਾਂ ਨੂੰ ਲੈ ਕੇ ਕਿਹਾ ਕਿ ਮਾਹੌਲ ਤਾਂ ਬਹੁਤ ਵਧੀਆ ਹੈ। ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਸੰਗਰੂਰ ਹਲਕੇ ਲਈ ਬਹੁਤ ਵਧੀਆ ਕੰਮ ਕੀਤੇ ਹਨ, ਅਜਿਹਾ ਕੋਈ ਵਰਗ ਨਹੀਂ ਹੈ ਜਿਸ ਲਈ ਉਨ੍ਹਾਂ ਨੇ ਕੰਮ ਨਾ ਕੀਤਾ ਹੋਵੇ।



ਜ਼ਿਕਰ ਕਰ ਦਈਏ ਕਿ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ, ਆਮ ਆਦਮੀ ਪਾਰਟੀ ਦੇ ਮੀਤ ਹੇਅਰ, ਕਾਂਗਰਸ ਤੋਂ ਸੁਖਪਾਲ ਸਿੰਘ ਖਹਿਰਾ ਤੇ ਭਾਰਤੀ ਜਨਤਾ ਪਾਰਟੀ ਤੋਂ ਅਰਵਿੰਦ ਖੰਨਾ ਮੁੱਖ ਮੁਕਾਬਲੇ ਵਿੱਚ ਹਨ। ਇਸ ਮੌਕੇ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਸੁਖਪਾਲ ਖਹਿਰਾ ਜਾਂ ਹੋਰ ਕਿਸੇ ਉਮੀਦਵਾਰ ਨਹੀਂ ਹੈ ਉਨ੍ਹਾਂ ਦਾ ਮੁਕਾਬਲਾ ਹਿੰਦੂਤਵ ਤੇ ਦਿੱਲੀ ਨਾਲ ਹੈ। 


ਇਸ ਦੌਰਾਨ ਮਾਨ ਨੇ ਬਲਕੌਰ ਸਿੰਘ ਵੱਲੋਂ  ਕਾਂਗਰਸ ਦੇ ਹੱਕ ਵਿੱਚ ਕੀਤੇ ਗਏ ਚੋਣ ਪ੍ਰਚਾਰ ਨੂੰ ਲੈ ਕੇ ਕਿਹਾ ਕਿ ਇਹ ਪ੍ਰਚਾਰ ਉਨ੍ਹਾਂ ਦੇ ਹੀ ਖ਼ਿਲਾਫ਼ ਗਿਆ ਹੈ ਕਿਉਂਕਿ ਉਹ ਲਗਾਤਾਰ ਮੂਸੇਵਾਲਾ ਦੇ ਕਤਲ ਦਾ ਮੁੱਦਾ ਚੁੱਕਦੇ ਰਹੇ ਹਨ। ਕਾਂਗਰਸ ਨੇ ਸਿੱਖਾਂ ਉੱਤੇ ਬਹੁਤ ਜੁਲਮ ਕੀਤਾ ਹੈ। ਸਿੱਖਾਂ ਦੀ ਨਸਲਕੁਸ਼ੀ ਕੀਤੀ ਹੈ।


ਸਿਮਰਨਜੀਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਜੇ ਉਨ੍ਹਾਂ ਦੀ ਜਿੱਤ ਹੁੰਦੀ ਹੈ ਤਾਂ ਇਸ ਤੋਂ ਬਾਅਦ ਉਹ ਫੈਸਲਾ ਲੈਣਗੇ ਕਿ ਕਿਹੜੀ ਧਿਰ ਨਾਲ  ਸਮਝੌਤਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਜਿਸ ਧੜੇ ਵਿੱਚ ਫਾਇਦੇ ਦੀ ਗੱਲ ਹੋਵੇਗੀ ਉਹ ਉਸ ਪਾਸੇ ਜਾਣਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।