Sangrur News: ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਕਰੇਗਾ ਵੱਡਾ ਧਮਾਕਾ! ਟਕਸਾਲੀ ਲੀਡਰ ਹੋਣਗੇ ਇਕਜੁੱਟ?
Sangrur News: ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਚਾਰ ਸਾਲ ਵੱਖ ਰਹਿਣ ਮਗਰੋਂ ਮੁੜ ਸੁਖਬੀਰ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਸਕਦਾ ਹੈ।
Sangrur News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫੀ ਮੰਗੇ ਜਾਣ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਚਰਚਾ ਤਾਂ ਇਹ ਛਿੜੀ ਹੈ ਕਿ ਹੁਣ ਪਾਰਟੀ ਨੂੰ ਛੱਡ ਕੇ ਗਏ ਟਕਸਾਲੀ ਲੀਡਰਾਂ ਦੀ ਅਕਾਲੀ ਦਲ ਵਿੱਚ ਵਾਪਸੀ ਹੋਏਗੀ। ਦੂਜੀ ਚਰਚਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਤੇ ਅਕਾਲੀ ਦਲ ਵਿਚਾਲੇ ਗੱਠਜੋੜ ਹੋ ਸਕਦਾ ਹੈ।
ਬੇਸ਼ੱਕ ਬੀਜੇਪੀ ਤੇ ਅਕਾਲੀ ਦਲ ਵਿਚਾਲੇ ਗੱਠਜੋੜ ਬਾਰੇ ਅਜੇ ਦੋਵਾਂ ਧਿਰਾਂ ਵੱਲੋਂ ਕੁਝ ਵੀ ਨਹੀਂ ਕਿਹਾ ਜਾ ਰਿਹਾ ਪਰ ਟਕਸਾਲੀ ਲੀਡਰਾਂ ਦੀ ਵਾਪਸੀ ਬਾਰੇ ਕਵਾਇਦ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਹੋ ਸਕਦੀ ਹੈ।
ਇਹ ਵੀ ਪੜ੍ਹੋ: Jalandhar news: ਧੁੰਦ ਦਾ ਕਹਿਰ, ਜਲੰਧਰ 'ਚ ਫੌਜ ਦੇ ਅਧਿਕਾਰੀਆਂ ਦੀਆਂ ਗੱਡੀਆਂ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ, ਇੱਕ ਜ਼ਖ਼ਮੀ
ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਚਾਰ ਸਾਲ ਵੱਖ ਰਹਿਣ ਮਗਰੋਂ ਮੁੜ ਸੁਖਬੀਰ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਰਕਰਾਂ ਤੇ ਆਗੂਆਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਮੁੜ ਜੁੜਨ ਦੇ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾ ਰਹੀ ਹੈ।
ਦਰਅਸਲ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫੀ ਮੰਗੇ ਜਾਣ ਮਗਰੋਂ ਇਨ੍ਹਾਂ ਅਕਾਲੀ ਧੜਿਆਂ ਵਿਚਾਲੇ ਮੁੜ ਏਕੇ ਦਾ ਮੁੱਦਾ ਜ਼ੋਰ ਫੜ ਰਿਹਾ ਹੈ। ਅੰਦਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਖਬਰ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਨਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਦੇ ਮੁੱਦੇ ’ਤੇ ਪਾਰਟੀ ਅੰਦਰ ਚਰਚਾ ਕੀਤੀ ਗਈ ਹੈ।
ਢੀਂਡਸਾ ਦਾ ਕਹਿਣਾ ਹੈ ਕਿ ਇਸ ਸਮੇਂ ਦੋ ਵਿਚਾਰ ਸਾਹਮਣੇ ਆ ਰਹੇ ਹਨ। ਇੱਕ ਧੜਾ ਚਾਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਕੀਤੀ ਜਾਵੇ ਤੇ ਦੂਜਾ ਧੜਾ ਇਸ ਵਿਚਾਰ ਦਾ ਵਿਰੋਧ ਕਰ ਰਿਹਾ ਹੈ। ਅਸੀਂ ਇਨ੍ਹਾਂ ਸਾਰੇ ਮੁੱਦਿਆਂ ’ਤੇ ਚਰਚਾ ਕਰਾਂਗੇ ਅਤੇ ਆਉਂਦੇ ਦਿਨਾਂ ’ਚ ਕੋਈ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: Jalandhar News: ਨਸ਼ੇ 'ਚ ਧੁੱਤ DSP ਨੇ ਕੀਤੀ ਫਾਇਰਿੰਗ, ਪਿੰਡ ਵਾਲਿਆਂ ਨੇ ਕੁੱਟ-ਕੁੱਟ ਕੀਤਾ ਬੁਰਾ ਹਾਲ