Sangrur News: ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਯੂਨੀਵਰਸਿਟੀ ਕਾਲਜ ਮੂਨਕ ਵਿਖੇ 15 ਫਰਵਰੀ ਤੋਂ 18 ਫਰਵਰੀ ਤੱਕ ਆਲ ਇੰਡੀਆ ਅੰਤਰ ਯੂਨੀਵਰਸਿਟੀ ਖੋ-ਖੋ ਚੈਂਪੀਅਨਸ਼ਿਪ ਔਰਤਾਂ ਲਈ ਕਰਵਾਈ ਜਾਵੇਗੀ। ਇਸ ਖੋ-ਖੋ ਚੈਂਪੀਅਨਸ਼ਿਪ ਵਿੱਚ ਭਾਰਤ ਭਰ ਦੀਆਂ 16 ਟੀਮਾਂ ਭਾਗ ਲੈਣਗੀਆਂ
ਹਾਸਲ ਜਾਣਕਾਰੀ ਮੁਤਾਬਕ ਭਾਰਤ ਦੇ ਚਾਰ ਜ਼ੋਨਾਂ ਈਸਟ, ਵੈਸਟ, ਨਾਰਥ, ਸਾਊਥ ਦੀਆਂ 4 ਟੀਮਾਂ ਹਿੱਸਾ ਲੈ ਰਹੀਆਂ ਹਨ। ਖੋ-ਖੋ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਟੀਮਾਂ ਮੂਨਕ ਪਹੁੰਚ ਚੁੱਕੀਆਂ ਹਨ। ਹੁਣ ਭਲਕੇ ਤੋਂ ਖੋ-ਖੋ ਦੇ ਮੈਚ ਸ਼ੁਰੂ ਹੋਣਗੇ। ਆਲ ਇੰਡੀਆ ਇੰਟਰ ਯੂਨੀਵਰਸਿਟੀ ਖੋ-ਖੋ ਚੈਂਪੀਅਨਸ਼ਿਪ ਦੀ ਸ਼ੁਰੂਆਤ ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ ਕਰਨਗੇ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ , ਹੁਸ਼ਿਆਰਪੁਰ ਦਾ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਅੱਜ ਰਾਤ ਤੋਂ ਹੋਵੇਗਾ ਬੰਦ
ਇਸ ਬਾਰੇ ਯੂਨੀਵਰਸਿਟੀ ਕਾਲਜ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਹਰੀਕਾ ਨੇ ਦੱਸਿਆ ਕਿ ਇਹ ਖੋ-ਖੋ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਵਿੱਚ ਭਾਰਤ ਭਰ ਦੀਆਂ ਲੜਕੀਆਂ ਦੀਆਂ 16 ਟੀਮਾਂ ਭਾਗ ਲੈਣਗੀਆਂ। ਖੋ-ਖੋ ਚੈਂਪੀਅਨਸ਼ਿਪ 15 ਤੋਂ 18 ਫਰਵਰੀ ਤੱਕ ਚੱਲੇਗੀ। ਯੂਨੀਵਰਸਿਟੀ ਕੈਂਪਸ ਵਿੱਚ ਇਸ ਤਰ੍ਹਾਂ ਦੀਆਂ ਖੇਡਾਂ ਹੋ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਗੈਂਗਸਟਰ ਦੇ ਨਾਲ ਸਬੰਧਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ