Sangrur News : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ 10 ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਲਈ ਉਹ ਪੂਰੀ ਸ਼ਿੱਦਤ ਅਤੇ ਮਿਹਨਤ ਨਾਲ ਜੁਟੇ ਹੋਏ ਹਨ ਅਤੇ ਇਸ ਸਬੰਧੀ ਮੁਢਲੀ ਯੋਜਨਾ ਬਣਾਉਣ ਤੋਂ ਬਾਅਦ ਪੜਾਅਵਾਰ ਢੰਗ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ।




ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਜੀਵਨ ਦੀਆਂ ਬੁਨਿਆਦੀ ਲੋੜਾਂ ਤੋਂ ਵੀ ਵਾਂਝੇ ਰਹੇ ਸਨ ਪਰ ਜਦੋਂ ਤੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਵਿਧਾਨ ਸਭਾ ਹਲਕਿਆਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ।
 
ਕੈਬਨਿਟ ਮੰਤਰੀ ਨੇ ਇਨ੍ਹਾਂ ਪਿੰਡਾਂ ਵਿੱਚ ਵਾਟਰ ਵਰਕਸ ਦੀ ਬਿਹਤਰੀ ਲਈ 1.29 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ। ਉਨ੍ਹਾਂ ਨੇ ਸੰਘੇੜੀ ਵਿੱਚ ਵਾਲੀਬਾਲ ਗਰਾਊਂਡ ਲਈ 4.60 ਲੱਖ, ਬਿਜਲਪੁਰ ਵਿਚ ਵਾਲੀਬਾਲ ਗਰਾਊਂਡ ਲਈ 4.60 ਲੱਖ, ਅਕਬਰਪੁਰ ਵਿਚ ਸ਼ਮਸ਼ਾਨ ਘਾਟ ਲਈ 2 ਲੱਖ ਰੁਪਏ, ਨਾਗਰਾ ਵਿੱਚ ਪਾਰਕ ਲਈ 5 ਲੱਖ, ਸਜੂਮਾ ਵਿਚ ਕਮਿਊਨਿਟੀ ਹਾਲ ਲਈ 10 ਲੱਖ, ਗੱਗੜਪੁਰ ਵਿਖੇ ਕਮਿਊਨਿਟੀ ਹਾਲ ਲਈ 5 ਲੱਖ ਰੁਪਏ, ਈਲਵਾਲ ਵਿਚ ਸੱਥ ਲਈ 4 ਲੱਖ, ਖੇੜੀ ਵਿਖੇ ਵਾਲੀਬਾਲ ਗਰਾਊਂਡ ਲਈ 4.60 ਲੱਖ ਅਤੇ ਸਕੂਲ਼ ਦੀ ਚਾਰਦੀਵਾਰੀ ਲਈ 7.85 ਲੱਖ , ਕਨੋਈ ਵਿਚ ਸੜਕ ਦੁਆਲੇ ਬਰਮਾਂ ਲਈ 9 ਲੱਖ ਅਤੇ ਸਕੂਲ ਦੀ ਚਾਰਦੀਵਾਰੀ ਲਈ 10.70 ਲੱਖ ਰੁਪਏ, ਕੰਮੋਮਾਜਰਾ ਖੁਰਦ ਵਿਖੇ ਧਰਮਸ਼ਾਲਾ ਲਈ 2.50 ਲੱਖ ਅਤੇ ਪੀਣ ਵਾਲੇ ਪਾਣੀ ਲਈ 1.17 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ