Sangrur News: ਅਮਨ ਅਰੋੜਾ ਦਾ ‘ਸਿਆਸੀ ਭਵਿੱਖ’ ਅੱਜ ਹੋਵੇਗਾ ਤੈਅ ! ਕੋਰਟ ਨੇ ਨਾਂ ਦਿੱਤੀ ਰਾਹਤ ਤਾਂ…
Sangrur News: ਅਰੋੜਾ ਦੇ ਵਕੀਲ ਸਰਤੇਜ ਨਰੂਲਾ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਕਿ ਜੇਕਰ ਸੰਗਰੂਰ ਸੈਸ਼ਨ ਕੋਰਟ ਅੱਜ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਨਹੀਂ ਲਗਾਉਂਦੀ ਹੈ ਤਾਂ ਉਹ ਭਲਕੇ ਗਣਤੰਤਰ ਦਿਵਸ ‘ਤੇ ਤਿਰੰਗਾ ਨਹੀਂ ਲਹਿਰਾਉਣਗੇ।
Punjab Politics: ਹਾਈਕੋਰਟ ਨੇ ਪੰਜਾਬ ਦੇ ਮੰਤਰੀ ਅਮਨ ਅਰੋੜਾ ਖਿਲਾਫ ਦਾਇਰ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਅਰੋੜਾ ਦੇ ਵਕੀਲ ਸਰਤੇਜ ਨਰੂਲਾ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਕਿ ਜੇਕਰ ਸੰਗਰੂਰ ਸੈਸ਼ਨ ਕੋਰਟ ਅੱਜ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਨਹੀਂ ਲਗਾਉਂਦੀ ਹੈ ਤਾਂ ਉਹ ਭਲਕੇ ਗਣਤੰਤਰ ਦਿਵਸ ‘ਤੇ ਤਿਰੰਗਾ ਨਹੀਂ ਲਹਿਰਾਉਣਗੇ। ਇਸ ਭਰੋਸੇ 'ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਅੱਜ ਸੰਗਰੂਰ ਦੀ ਸੈਸ਼ਨ ਅਦਾਲਤ ਅਮਨ ਅਰੋੜਾ ਦੀ ਸਜ਼ਾ ਖ਼ਿਲਾਫ਼ ਅਪੀਲ ’ਤੇ ਫ਼ੈਸਲਾ ਸੁਣਾਏਗੀ।
ਜ਼ਿਕਰ ਕਰ ਦਈਏ ਕਿ ਪਟੀਸ਼ਨ ਦਾਇਰ ਕਰਦੇ ਹੋਏ ਸੰਗਰੂਰ ਵਾਸੀ ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ 2013 ਵਿੱਚ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਦਾਲਤ ਕਿਸੇ ਜਨ ਪ੍ਰਤੀਨਿਧੀ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਉਂਦੀ ਹੈ ਤਾਂ ਉਹ ਲੋਕ ਪ੍ਰਤੀਨਿਧੀ ਐਕਟ ਦੇ ਤਹਿਤ ਅਯੋਗ ਮੰਨਿਆ ਜਾਵੇਗਾ। ਸੰਗਰੂਰ ਦੀ ਅਦਾਲਤ ਨੇ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਪਾਏ ਜਾਣ ਤੋਂ ਬਾਅਦ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਪਟੀਸ਼ਨਰ ਨੇ ਕਿਹਾ ਕਿ ਸਜ਼ਾ ਸੁਣਾਉਂਦੇ ਹੀ ਉਸ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। ਪਟੀਸ਼ਨਰ ਨੇ ਇਸ ਸਬੰਧੀ 26 ਦਸੰਬਰ ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ। 5 ਜਨਵਰੀ ਨੂੰ ਰਾਜਪਾਲ ਨੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਨੂੰ ਪੱਤਰ ਲਿਖ ਕੇ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਸੀ, ਪਰ ਕੋਈ ਫਾਇਦਾ ਨਹੀਂ ਹੋਇਆ।
ਪਟੀਸ਼ਨਕਰਤਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਝੰਡਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਗਈ ਹੈ। ਇਸ ਤਹਿਤ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਅਯੋਗ ਵਿਅਕਤੀ ਨੂੰ ਅਜਿਹੀ ਜ਼ਿੰਮੇਵਾਰੀ ਦੇਣ ਨਾਲ ਲੋਕਾਂ ਵਿਚ ਸਰਕਾਰ ਪ੍ਰਤੀ ਗਲਤ ਸੰਦੇਸ਼ ਜਾਵੇਗਾ। ਅਜਿਹੇ 'ਚ ਹਾਈਕੋਰਟ 'ਚ ਅਪੀਲ ਕੀਤੀ ਗਈ ਸੀ ਕਿ ਅਮਨ ਅਰੋੜਾ ਨੂੰ ਝੰਡਾ ਲਹਿਰਾਉਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ-Punjab Weather Update: ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ