Balluana MLA Amandeep Singh Goldi Musafir: ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ।


ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਆਪਣੇ ਹਲਕੇ ਦੇ ਪਿੰਡ ਬਹਾਵਲ ਵਾਸੀ ਵਿਖੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ  41 ਲੱਖ 20 ਹਜਾਰ ਰੁਪਏ ਦੀ ਗਰਾਂਟ ਦੇਣ ਮੌਕੇ ਕੀਤਾ।


 ਇਸ ਦੌਰਾਨ ਆਯੋਜਿਤ ਜਨ ਸੁਣਵਾਈ ਸਮਾਗਮ ਵਿਚ ਉਨ੍ਹਾਂ ਹਲਕੇ ਦੇ ਪਿੰਡ ਬਹਾਵਲ ਵਾਸੀ ਦੇ ਲੋਕਾਂ ਦੀਆ ਮੁਸ਼ਕਿਲਾਂ ਸੁਣ ਕੇ ਕੁਝ ਮੁਸ਼ਕਲਾਂ ਦਾ ਮੌਕੇ ਤੇ ਹੱਲ ਕੀਤਾ ਤੇ ਬਾਕੀ ਮੁਸ਼ਕਲਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।


 ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕੀਤੇ ਜਾਣ ਤੇ ਹਰ ਵਿਕਾਸ ਦਾ ਕੰਮ ਇਮਾਨਦਾਰੀ ਤੇ ਸਹੀ ਢੰਗ ਨਾਲ ਕੀਤਾ ਜਾਵੇ।  


ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ ਰਾਮਦਿਤ,  ਸੁਖਵਿੰਦਰ ਸਿੰਘ, ਖੁਸ਼ ਕਰਨ ਸਿੰਘ, ਜਥੇਦਾਰ ਰਜਿੰਦਰ ਸਿੰਘ,  ਜਥੇਦਾਰ ਰਵਿੰਦਰ ਸਿੰਘ,  ਲਾਭ ਸਿੰਘ,  ਸਰਪੰਚ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਮੌਕੇ ਤੇ ਹਾਜ਼ਰ ਸੀ।


 




 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ