ਪੜਚੋਲ ਕਰੋ

Sidhu ਮੂਸੇਵਾਲਾ ਕਤਲ ਮਾਮਲੇ 'ਚ ਪੇਸ਼ੀ, ਲਾਰੈੈਂਸ ਰਿਹਾ ਗ਼ੈਰ ਹਾਜ਼ਰ ! ਬਲਕੌਰ ਸਿੰਘ ਦਾ ਆਇਆ ਬਿਆਨ

Moosewala murder case - ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ 'ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ ਬਾਕੀ 24

ਮਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ 'ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ ਬਾਕੀ 24 ਗੈਂਗਸਟਰ ਹਨ। ਮੂਸੇਵਾਲਾ ਕਤਲ ਕੇਸ ਦੀ ਹੁਣ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ। 

ਐਸਆਈਟੀ ਨੇ ਜਾਂਚ ਵਿੱਚ ਕਿਹਾ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ। ਪੁਲਿਸ ਨੇ 27 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਜਗਦੀਪ ਰੂਪਾ, ਮਨਪ੍ਰੀਤ ਮੁਕਾਬਲੇ ਵਿੱਚ ਮਾਰੇ ਗਏ ਹਨ।

ਵਰਚੁਅਲ ਤੌਰ 'ਤੇ ਅਦਾਲਤ 'ਚ ਪੇਸ਼ ਕੀਤੇ ਗਏ 24 ਗੈਂਗਸਟਰਾਂ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੀ ਬਿਆਨ ਸਾਹਮਣੇ ਆ ਗਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਅਦਾਤਲ ਵਿੱਚ ਹੁਣ ਟਰਾਇਲ ਸ਼ੁਰੂ ਹੋ ਗਏ ਹਨ। ਅੱਜ ਦੀ ਪੇਸ਼ੀ ਵਰਚੁਆਲ ਤੌਰ 'ਤੇ ਰਹੀ ਸ਼ਾਇਦ ਪੰਜਾਬ ਬੰਦ ਹੋਣ ਕਰਕੇ ਇਹਨਾਂ ਗੈਂਗਸਟਰਾਂ ਨੂੰ ਕੋਰਟ 'ਚ ਪੇਸ਼ ਨਹੀਂ ਕੀਤਾ ਗਿਆ। 

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਅਗਲੀ ਸੁਣਵਾਈ ਦੌਰਾਨ ਇਹਨਾਂ ਸਾਰੇ ਗੈਂਗਸਟਰਾਂ ਨੂੰ ਪੁਲਿਸ  ਨਿੱਜੀ ਤੌਰ 'ਤੇ ਅਦਾਲਤ 'ਚ ਲਿਆਵੇਗੀ। ਉਹਨਾਂ ਨੇ ਕਿਹਾ ਕਿ ਗੋਲਡੀ ਬਰਾੜ ਹਾਲੇ ਵੀ ਵਿਦੇਸ਼ 'ਚ ਲੁਕਿਆ ਹੋਇਆ ਹੈ। ਪੁਲਿਸ ਨੂੰ ਗੋਲਡੀ ਤੱਕ ਵੀ ਹੱਥ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਅਦਾਲਤ ਜ਼ਰੂਰ ਇਨਸਾਫ਼ ਦੇਵੇਗੀ। 

26 ਅਗਸਤ 2022 ਨੂੰ ਜਾਂਚ ਟੀਮ ਨੇ ਗੈਂਗਸਟਰਾਂ ਲਾਰੇਂਸ ਬਿਸ਼ਨੋਈ, ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਸਮੇਤ 24 ਵਿਅਕਤੀਆਂ ਖ਼ਿਲਾਫ਼ 1,850 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਦਕਿ ਸੱਤ ਮੁਲਜ਼ਮਾਂ ਖ਼ਿਲਾਫ਼ 5 ਦਸੰਬਰ ਨੂੰ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।

ਕੁੱਲ 31 ਮੁਲਜ਼ਮਾਂ ਵਿੱਚੋਂ ਪੁਲੀਸ ਨੇ 27 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਮਨਦੀਪ ਸਿੰਘ ਤੇ ਮਨਮੋਹਨ ਸਿੰਘ ਫਰਵਰੀ 'ਚ ਗੋਇੰਦਵਾਲ ਜੇਲ੍ਹ ਵਿੱਚ ਝੜਪ ਦੌਰਾਨ ਮਾਰੇ ਗਏ ਸਨ। ਗੋਲਡੀ ਬਰਾੜ ਸਮੇਤ ਤਿੰਨ ਮੁਲਜ਼ਮ ਫਰਾਰ ਹਨ ਤੇ ਵਿਦੇਸ਼ ਵਿੱਚ ਦੱਸੇ ਜਾ ਰਹੇ ਹਨ। 

ਇੱਕ ਮੁਲਾਜ਼ਮ ਸਚਿਨ ਥਾਪਨ ਬਿਸ਼ਨੋਈ ਹੈ, ਜਿਸ ਦੀ ਇਸ ਮਹੀਨੇ ਦੇ ਸ਼ੁਰੂ ਵਿੱਚ ਅਜ਼ਰਬਾਇਜਾਨ ਤੋਂ ਹਵਾਲਗੀ ਹਾਸਲ ਕੀਤੀ ਗਈ ਸੀ ਤੇ ਹੁਣ ਉਹ ਐੱਨਆਈਏ ਦੀ ਹਿਰਾਸਤ ਵਿੱਚ ਹੈ। ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲੀਸ ਜਲਦੀ ਹੀ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Pics Viral: ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
Embed widget