Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਇੱਕ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ।ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ।
ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਫੌਜ ਦੀ ਮਿਲਟਰੀ ਯੂਨਿਟ ਕਮਾਂਡੈਂਟ ਨੇ ਬੀਤੀ ਰਾਤ 1.30 ਵਜੇ ਪਰਿਵਾਰ ਨੂੰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ।
ਸ਼ਹੀਦ ਜਵਾਨ ਜਸਵੀਰ ਸਿੰਘ ਉਮਰ 28 ਸਾਲ ਇੱਕ ਕਿਸਾਨ ਦਾ ਪੁੱਤਰ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ,ਸਿਪਾਹੀ ਜਸਵੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਨਾਲ ਪੂਰੇ ਬਰਨਾਲਾ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ 5 ਦਿਨਾਂ 'ਚ 3 ਧਮਾਕਿਆਂ ਕਾਰਨ ਦਹਿਸ਼ਤ, ਇਸ ਮਾਮਲੇ ਨਾਲ ਜੁੜੇ 10 ਵੱਡੇ ਸਵਾਲ
ਪਰਿਵਾਰਕ ਮੈਂਬਰਾਂ ਨੇ ਆਪਣੇ ਸ਼ਹੀਦ ਪੁੱਤਰ ਦੀ ਸ਼ਹਾਦਤ 'ਤੇ ਮਾਣ ਮਹਿਸੂਸ ਕੀਤਾ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਸ ਦਾ ਸਨਮਾਨ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫ਼ੌਜ ਨਾਲ ਸੰਪਰਕ ਵਿੱਚ ਹੈ, ਪ੍ਰਸ਼ਾਸਨ ਅਤੇ ਪਰਿਵਾਰ ਜਸਵੀਰ ਸਿੰਘ ਸਮਰਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਜੀਦਕੇ ਵਿਖੇ ਲਿਆਂਦੀ ਜਾਵੇਗੀ। ਉਥੇ ਹੀ ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 'ਦਿੱਲੀ ਨੂੰ ਦਿੱਲੀ ਵਾਲੇ ਚਲਾਉਣਗੇ , ਪੈਰਾਸ਼ੂਟ ਨਾਲ ਉਤਾਰੇ ਗਏ LG ਨਹੀਂ ,ਸੁਪਰੀਮ ਕੋਰਟ ਦੇ ਫੈਸਲੇ 'ਤੇ ਬੋਲੇ ਰਾਘਵ ਚੱਢਾ
ਸਿਪਾਹੀ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਉਹ ਇੱਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਸਕੂਲ ਬੱਸ ਵਿਚ ਡਰਾਈਵਰ ਹਨ, ਮਾਂ ਘਰੇਲੂ ਔਰਤ ਹੈ। ਉਨ੍ਹਾਂ ਕੋਲ ਜ਼ਮੀਨ ਹੀ ਨਹੀਂ ਹੈ। ਉਹ ਦੇਸ਼ ਦੀ ਸੇਵਾ ਕਰਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਹ ਇਸ ਮਹੀਨੇ ਦੀ 2 ਮਈ ਨੂੰ ਡਿਊਟੀ 'ਤੇ ਵਾਪਸ ਚਲਾ ਗਿਆ ਸੀ।