Faridkot - ਬਾਸਮਤੀ ਦੀ ਕੁਆਲਟੀ ਵਧੀਆ ਕਰਨ ਲਈ 10 ਕੀਟਨਾਸ਼ਕਾਂ 'ਤੇ ਲਾਈ ਪਾਬੰਧੀ
Ban on 10 pesticides - ਪੰਜਾਬ ਸਰਕਾਰ ਵੱਲੋਂ ਬਾਸਮਤੀ ਫਸਲ ਦੀ ਕੁਆਲਟੀ ਚੰਗੀ ਕਰਨ ਲਈ 10 ਕੀਟਨਾਸ਼ਕਾਂ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ
ਫਰੀਦਕੋਟ - ਪੰਜਾਬ ਸਰਕਾਰ ਵੱਲੋਂ ਬਾਸਮਤੀ ਫਸਲ ਦੀ ਕੁਆਲਟੀ ਚੰਗੀ ਕਰਨ ਲਈ 10 ਕੀਟਨਾਸ਼ਕਾਂ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਇਹਨਾਂ ਬੈਨ ਕੀਟਨਾਸ਼ਕਾਂ ਵਿੱਚ ਐਸੀਫੇਟ, ਬੁਪਰੋਸ਼ਿਨ, ਕਲੋਰੋਪਾਈਰੀਫਾਸ, ਹੈਕਸਾਕੋਨਾਜੋਲ, ਪਰੋਪੀਕੋਨਾਜੋਲ, ਥਾਇਆਮੀਥੋਕਸਮ, ਪ੍ਰੋਫਿਨਾਵਾਸ, ਇਮੀਡਾਕਲੋਪਰਿਡ, ਕਾਰਬੈਂਡਾਜਿਮ, ਟਰਾਈਸਾਈਕਲਾਜ਼ੋਲ ਸ਼ਾਮਿਲ ਹਨ, ਜਿਨ੍ਹਾਂ ਦੀ ਬਾਸਮਤੀ ਉੱਪਰ ਵਰਤੋਂ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਡਾ. ਗਿੱਲ ਨੇ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਅਤੇ ਸੋਸ਼ਲ ਮੀਡੀਆ ਰਾਹੀਂ ਕਿਸਾਨ ਵੀਰਾਂ ਨੂੰ ਇਹਨਾਂ ਬੈਨ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉੱਤਮ ਕੁਆਲਟੀ ਦੀ ਬਾਸਮਤੀ ਦੀ ਪੈਦਾਵਾਰ ਕਰਕੇ ਇਸਦਾ ਵਿਦੇਸ਼ਾਂ ਵਿੱਚ ਵੀ ਨਿਰਯਾਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਵਿਭਾਗ ਵੱਲੋਂ ਸਮੂਹ ਪੈਸਟੀਸਾਈਡ ਡੀਲਰਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਹ ਇਹਨਾਂ 10 ਬੈਨ ਕੀਟਨਾਸ਼ਕਾਂ ਦੀ ਵਿਕਰੀ ਬਾਸਮਤੀ ਉੱਪਰ ਵਰਤੋਂ ਲਈ ਨਾ ਕਰਨ ਅਤੇ ਜੇਕਰ ਕਿਸੇ ਹੋਰ ਫਸਲ ਤੇ ਇਹਨਾ ਦਵਾਈਆਂ ਦੀ ਸੇਲ ਕਰਨੀ ਹੈ ਤਾਂ ਬਿੱਲ ਬੁੱਕ ਉੱਪਰ ਫ਼ਸਲ ਦਾ ਨਾਮ ਜਿਸ ਲਈ ਦਵਾਈ ਵੇਚੀ ਜਾਣੀ ਹੈ ਹਰ ਹਾਲਤ ਵਿੱਚ ਦਰਜ ਕਰਨ ਅਤੇ ਆਪਣਾ ਦਵਾਈਆਂ ਸਬੰਧੀ ਰਿਕਾਰਡ ਮੇਨਟੇਨ ਕਰਕੇ ਰੱਖਣ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਡੀਲਰ ਵੱਲੋਂ ਇਸ ਕੰਮ ਵਿੱਚ ਅਣਗਿਹਲੀ ਕੀਤੀ ਗਈ ਤਾਂ ਉਸਦੇ ਵਿਰੁੱਧ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ