(Source: ECI/ABP News/ABP Majha)
Ban Songs: ਬੱਸਾਂ 'ਚ ਆਹ ਗਾਣੇ ਚਲਾਉਣ 'ਤੇ ਲੱਗੀ ਰੋਕ, ਜੇਕਰ ਕੋਈ ਫੜਿਆ ਗਿਆ ਤਾਂ ਹੋਵੇਗੀ ਸਖ਼ਤ ਸਜ਼ਾ
Ban on playing obscene songs: ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ
Ban on playing obscene songs: ਬਰਨਾਲਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸ ਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਗਲੇ ਹੁਕਮ ਤਹਿਤ ਉਨ੍ਹਾਂ ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ ਧਾਰਮਿਕ ਸਥਾਨਾਂ/ਆ ਮ ਲੋਕਾਂ ਦੁਆਰਾ ਸੱਭਿਆਚਾਰਕ/ ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਆਦਿ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ।
ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ।
ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।
ਉਪਰੋਕਤ ਹੁਕਮ 27 ਮਾਰਚ 2024 ਤੱਕ ਜ਼ਿਲ੍ਹੇ ਭਰ ਵਿੱਚ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin
Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904