Barnala News : ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ 9 ਨਜਾਇਜ਼ ਹਥਿਆਰਾਂ ਸਮੇਤ 10 ਨੌਜਵਾਨਾਂ ਨੂੰ ਕਾਬੂ ਕਰਕੇ 2 ਸਕਾਰਪੀਓ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਹਥਿਆਰਾਂ ਵਿੱਚ 6 ਬੋਰ ਦੀਆਂ ਬੰਦੂਕਾਂ ਅਤੇ 32 ਬੋਰ ਦੀਆਂ ਤਿੰਨ ਪਿਸਤੌਲਾਂ ਸ਼ਾਮਲ ਹਨ। ਐੱਸਐੱਸਪੀ ਬਰਨਾਲਾ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਕਤਲ, ਡਕੈਤੀ, ਡਰੱਗਜ਼ ਅਤੇ ਅਸਲਾ ਐਕਟ ਦੇ ਕੇਸ ਦਰਜ ਹਨ।  ਗੈਂਗਸਟਰਾਂ ਕੁਲਵੀਰ ਨਰੂਆਣਾ ਅਤੇ ਅਜ਼ੀਜ਼ ਖਾਨ ਦੇ ਸਾਥੀ ਰਹੇ ਗੈਂਗਸਟਰ ਮਨਪ੍ਰੀਤ ਮੰਨਾ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨਾਮਜ਼ਦ ਹੈ। ਪੁਲਿਸ ਅਨੁਸਾਰ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ, ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ ਦੇ ਐਸਪੀਡੀ ਰਮਨੀਸ਼ ਚੌਧਰੀ, ਡੀਐਸਪੀ ਮਾਨਵਜੀਤ ਸਿੰਘ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 9 ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਵਿੱਚ 6 ਬਾਰਾਂ ਬੋਰ, ਤਿੰਨ 32 ਬੋਰ ਪਿਸਤੌਲ ਅਤੇ ਕਈ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। 

 


 

ਇਸ ਤੋਂ ਇਲਾਵਾ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਸਕਾਰਪੀਓ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਲੁੱਟ-ਖੋਹ, ਨਸ਼ਾ, ਅਸਲਾ ਐਕਟ ਅਤੇ ਕਤਲ ਵਰਗੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਸਤਨਾਮ ਸਿੰਘ ਦਾ ਸਬੰਧ ਗੈਂਗਸਟਰ ਕੁਲਬੀਰ ਸਿੰਘ ਨਰੂਆਣਾ ਅਤੇ ਅਜੀਤ ਸਿੰਘ ਗੈਂਗਸਟਰ ਗੈਂਗ ਨਾਲ ਹੈ ਅਤੇ ਉਹ ਵੀ ਇੱਕ ਕੇਸ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।