Barnala News: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਤਹਿਤ ਡੀਜੀਪੀ ਪੰਜਾਬ ਦੀ ਰਹਿਨੁਮਾਈ ਹੇਠ ਅੱਜ ਬਰਨਾਲਾ ਦੇ ਕਸਬਾ ਤਪਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤਾਂ ਜਾਂਚ ਦੌਰਾਨ ਉਨ੍ਹਾਂ ਕੋਲੋਂ 2 ਕਿਲੋ 600 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਰਿਮਾਂਡ ਲੈ ਲਿਆ ਹੈ ਤੇ ਪੁੱਛਗਿੱਛ ਸ਼ੁਰੂ ਕਰਕੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।



 ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਇਸ ਤਹਿਤ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਰਨਾਲਾ ਦੇ ਐਸਐਸਪੀ ਵੱਲੋਂ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।


 ਇਹ ਵੀ ਪੜ੍ਹੋ : ਜੇਲ੍ਹ ਵਾਰਡਨ 'ਤੇ ਤਿੰਨ ਕੈਦੀਆਂ ਨੇ ਕੀਤਾ ਹਮਲਾ, ਐਚਆਈਵੀ ਪੌਜੇਟਿਵ ਨੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਲਾ ਵਾਰਡਨ ਨੂੰ ਜ਼ਖ਼ਮੀ ਕਰਨ ਦੀ ਕੀਤੀ ਕੋਸ਼ਿਸ਼

ਸ਼ਹਿਰ ਦੀ ਅਨਾਜ ਮੰਡੀ ਨੇੜਿਓਂ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਾਂਚ ਦੌਰਾਨ ਉਨ੍ਹਾਂ ਕੋਲੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਗਈ, ਜਿਸ 'ਤੇ ਪੁਲਿਸ ਪ੍ਰਸ਼ਾਸਨ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਹੋਰ ਪੁੱਛਗਿੱਛ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਲੈ ਲਿਆ ਹੈ। ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਪ੍ਰਸ਼ਾਸਨ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਭਵਿੱਖ ਵਿਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।