ਬਰਨਾਲਾ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੱਲੋਂ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਬੱਡੀ ਖਿਡਾਰੀ ਮੌਕੇ 'ਤੋਂ ਫਰਾਰ ਹੋ ਗਿਆ। 



ਇਹ ਘਟਨਾ ਬਰਨਾਲਾ ਸਿਟੀ ਦੇ 22 ਏਕੜ ਮਾਰਕੀਟ 'ਚ ਦੇਰ ਰਾਤ ਵਾਪਰੀ ਹੈ। ਦਰਅਸਲ ਇੱਥੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ 'ਚ ਬਿੱਲ ਨੂੰ ਲੈ ਕੇ ਹੋਏ ਝਗੜਾ ਹੋ ਗਿਆ ਸੀ। ਜਿਸ ਨੂੰ ਨਿਪਟਾਉਣ ਲਈ ਪੁਲਿਸ ਪਾਰਟੀ ਦੀ ਇੱਕ ਟੀਮ ਇੱਥੇ ਪਹੁੰਚਦੀ ਹੈ। 



ਹਵਾਲਦਾਰ ਦਰਸ਼ਨ ਸਿੰਘ ਅਤੇ ਬਾਕੀ ਪੁਲਿਸ ਟੀਮ ਨੂੰ ਝਗੜਾ ਕਰ ਰਹੇ ਕਬੱਡੀ ਖਿਡਾਰੀਆਂ ਨੂੰ ਹਿਰਾਸਤ 'ਚ ਲੈ ਕੇ ਪੁਲਿਸ ਗੱਡੀ 'ਚ ਬਿਠਾਉਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਨੇ ਪੁਲਿਸ 'ਤੇ ਹੀ ਹਮਲਾ ਬੋਲ ਦਿੱਤਾ। ਇਸ ਦੌਰਾਨ ਹਵਾਲਦਾਰ  ਦਰਸ਼ਨ ਸਿੰਘ ਨੂੰ ਇਹਨਾਂ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਵਲਦਾਰ ਦਰਸ਼ਨ ਸਿੰਘ ਲੰਬੇ ਸਮੇਂ ਤੋਂ ਸਿਟੀ 1 ਥਾਣੇ 'ਚ ਤਾਇਨਾਤ ਸੀ। 


ਜ਼ਖਮੀ ਹਾਲਤ ਵਿੱਚ ਹਵਾਲਦਾਰ ਦਰਸ਼ਨ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਪਰ ਉੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਉੱਚੀ ਪਹੁੰਚ ਰੱਖਣ ਦਾ ਡਰਾਵਾ ਵੀ ਦੇ ਰਹੇ ਸਨ ਤੇ ਉਹਨਾਂ ਨੇ ਦੁਬਾਰਾ ਫਿਰ ਰੈਸਟੋਰੈਂਟ ਵਿੱਚ ਜਾ ਕੇ ਭੰਨਤੋੜ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਨੇੜਲੇ ਪਿੰਡ ਰਾਏਸਰ ਵਿਖੇ ਚੱਲ ਰਹੇ ਟੂਰਨਾਮੈਂਟ ਵਿੱਚ ਕਬੱਡੀ ਮੈਚ ਖੇਡ ਕੇ ਆਏ ਸਨ।


ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕਬੱਡੀ ਖਿਡਾਰੀ ਮੌਕੇ ਤੋਂ ਫਰਾਰ ਹੋ ਗਏ, ਉਹਨਾਂ ਦੀ ਭਾਲ ਵਿੱਚ ਪੁਲਿਸ ਨੇ ਰਾਤ ਨੂੰ ਹੀ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਸੀ। ਇੱਥੇ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀ ਹੈ ਤਾਂ ਆਮ ਜਨਤਾ ਦਾ ਕੀ ਬਣੇਗਾ। ਇਸ ਹਵਾਲਦਾਰ ਦਰਸ਼ਨ ਸਿੰਘ ਦਾ ਕਸੂਰ ਕੀ ਸੀ ਇਹ ਸਵਾਲ ਪਰਿਵਾਰ ਲਗਾਤਾਰ ਸਰਕਾਰ ਨੂੰ ਕਰ ਰਿਹਾ ਹੈ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial