Crime News: ਬਰਨਾਲਾ ਪੁਲਿਸ ਪ੍ਰਸ਼ਾਸਨ ਨੇ ਮਸਾਜ ਦੀ ਆੜ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਤਰ੍ਹਾਂ ਦਾ ਕਾਰੋਬਾਰ ਚਲਾਉਣ ਵਾਲੇ ਦੋ ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਦੋਵਾਂ ਸਪਾ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਥਾਣਾ ਸਿਟੀ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਵਿੱਚ ਚੱਲ ਰਹੇ ਸਪਾ ਸੈਂਟਰ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਤਾ ਲੱਗਾ ਹੈ। ਇਸ ਮਗਰੋਂ ਬਰਨਾਲਾ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਆਈਟੀਆਈ ਰੋਡ ’ਤੇ ਸਥਿਤ ਦੋ ਸਪਾ ਸੈਂਟਰ ਕਰਾਊਨ ਸਪਾ ’ਤੇ ਛਾਪੇਮਾਰੀ ਕੀਤੀ।


ਪੁਲਿਸ ਨੇ ਮੌਕੇ ’ਤੇ ਦੋਵਾਂ ਸਪਾ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ, ਜਦੋਂਕਿ ਇੱਕ ਸਪਾ ਸੈਂਟਰ ਦੇ ਮਾਲਕ ਗੁਰਜੀਤ ਸਿੰਘ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਖ਼ਿਲਾਫ਼ ਕੋਈ ਇਤਰਾਜ਼ਯੋਗ ਨਹੀਂ ਮਿਲਿਆ ਪਰ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਦੋਵੇਂ ਸਪਾ ਸੈਂਟਰ ਮਸਾਜ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਚਲਾ ਰਹੇ ਸਨ।


ਉਨ੍ਹਾਂ ਬਰਨਾਲਾ ਸ਼ਹਿਰ ਦੇ ਹੋਰ ਸਪਾ ਸੈਂਟਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਪਾ ਸੈਂਟਰਾਂ ਵਿੱਚ ਸਿਰਫ਼ ਮਸਾਜ ਦਾ ਕੰਮ ਹੀ ਕੀਤਾ ਜਾਵੇ, ਪੁਲਿਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਛਾਪੇਮਾਰੀ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ