Lok Sabha Electtion: ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ 2100 ਕਿਲੋ ਭੁੱਕੀ ਨਾਲ ਭਰਿਆ ਇੱਕ ਟਰੱਕ ਕਾਬੂ ਕੀਤਾ ਹੈ। ਇਹ ਕਾਰਵਾਈ ਬਰਨਾਲਾ ਪੁਲਿਸ ਦੇ ਸੀਆਈਏ ਵਿੰਗ ਵੱਲੋਂ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ। 
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਚੋਣਾਂ ਦੇ ਦਿਨਾਂ ਦੌਰਾਨ ਇੰਨੀ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਬਰਾਮਦਗੀ ਤੋਂ ਬਾਅਦ ਪੁਲਿਸ ਅਤੇ ਚੋਣ ਕਮਿਸ਼ਨ ਸਖ਼ਤ ਹੋ ਗਏ ਹਨ।


ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਵੱਡੀ ਕਾਮਯਾਬੀ ਹੈ। ਬਰਨਾਲਾ ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਇਸ ਦੌਰਾਨ 2100 ਕਿਲੋ ਭੁੱਕੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦੀ ਪਛਾਣ ਵਿਕਰਮ ਕੁਮਾਰ ਵਾਸੀ ਸਿਰਸਾ, ਹਰਿਆਣਾ ਵਜੋਂ ਹੋਈ ਹੈ। ਜੋ ਇਸ ਨੂੰ ਲੈ ਕੇ ਪੰਜਾਬ ਪਹੁੰਚਿਆ ਸੀ। 






ਡੀਜੀਪੀ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਥਾਣਾ ਧਨੌਲਾ ਦੀ ਪੁਲਿਸ ਨੇ 2100 ਕਿਲੋ ਨਸ਼ੀਲਾ ਪਦਾਰਥ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭੁੱਕੀ ਕਿੱਥੋਂ ਆਈ ਅਤੇ ਕਿੱਥੇ ਪਹੁੰਚਾਈ ਜਾਣੀ ਸੀ, ਇਸ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।